ਰਿਸ਼ਵਤ ਦੀ ਰਕਮ ਸਣੇ ਐੱਸਡੀਐੱਮ ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
07:54 PM Jun 29, 2023 IST
Advertisement
ਨਿੱਜੀ ਪੱਤਰ ਪ੍ਰੇਰਕ
Advertisement
ਮਾਲੇਰਕੋਟਲਾ, 27 ਜੂਨ
Advertisement
ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਅੱਜ ਐੱਸਡੀਐੱਮ ਮਾਲੇਰਕੋਟਲਾ ਦਫ਼ਤਰ ‘ਚ ਤਾਇਨਾਤ ਕਲਰਕ ਰੋਹਿਤ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਕਰੀਬ ਦੋ ਮਹੀਨੇ ਪਹਿਲਾਂ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਨੇ ਕਾਨੂੰਨਗੋ ਵਿਜੈਪਾਲ ਨੂੰ ਸ਼ਿਕਾਇਤਕਰਤਾ ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਕਲਾਂ ਤੋਂ ਉਸ ਦੀ ਜ਼ਮੀਨ ਦੀ ਖ਼ਾਨਗੀ ਤਕਸੀਮ ਕਰਵਾਉਣ ਅਤੇ ਸੜਕ ਲਈ ਗ੍ਰਹਿਣ ਕੀਤੀ ਜ਼ਮੀਨ ਦਾ ਮੁਆਵਜ਼ਾ ਦਿਵਾਉਣ ਬਦਲੇ ਦੋ ਕਿਸ਼ਤਾਂ ਵਿੱਚ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ੁਲਾਰੇ ਨੇ ਦੱਸਿਆ ਕਿ ਜਾਂਚ ਉਪਰੰਤ ਇਸ ਮਾਮਲੇ ਵਿੱਚ ਕਲਰਕ ਰੋਹਿਤ ਸ਼ਰਮਾ ਦੀ ਸ਼ਮੂਲੀਅਤ ਦਾ ਪਤਾ ਲੱਗਿਆ ਸੀ। ਉਕਤ ਕਾਨੂੰਨਗੋ ਨੇ ਕਥਿਤ ਤੌਰ ‘ਤੇ ਰਿਸ਼ਵਤ ਦੀ ਇਹ ਰਕਮ ਕਲਰਕ ਰੋਹਿਤ ਸ਼ਰਮਾ ਨੂੰ ਦਿੱਤੀ ਸੀ, ਜਿਸ ਦੇ ਦੋਸ਼ ਹੇਠ ਅੱਜ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
Advertisement