ਵੋਟਾਂ ਬਣਾਉਣ ਵਿੱਚ ਲਾਪ੍ਰਵਾਹੀ ਵਰਤਣ ਵਾਲਾ ਕਲਰਕ ਮੁਅੱਤਲ
07:55 AM Aug 01, 2024 IST
ਟਨਸ /ਪੱਤਰ ਪ੍ਰੇਰਕ
ਅੰਮ੍ਰਿਤਸਰ/ ਰਈਆ, 31 ਜੁਲਾਈ
ਡਾਇਰੈਕਟਰ ਸਥਾਨਕ ਸਰਕਾਰਾਂ ਨੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਰ ਰਜਿਸਟਰੇਸ਼ਨ ਦੇ ਮੁੱਦੇ ’ਤੇ ਲਾਪ੍ਰਵਾਹੀ ਵਰਤਣ ਵਾਲੇ ਰਈਆ ਦੇ ਕਲਰਕ ਓਂਕਾਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਬੀਤੇ ਕੱਲ੍ਹ ਇਸ ਸਬੰਧੀ ਸਿਫਾਰਸ਼ ਕੀਤੀ ਸੀ, ਜਿਸ ’ਤੇ ਕਾਰਵਾਈ ਕਰਦਿਆਂ ਉਸ ਨੂੰ ਲਾਪ੍ਰਵਾਹੀ ਦੇ ਦੋਸ਼ ਹੇਠ ਮੁਅੱਤਲ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਬੰਧਤ ਕਲਰਕ ਵੱਲੋਂ ਵੋਟਰ ਰਜਿਸਟਰੇਸ਼ਨ ਦੇ ਮਾਮਲੇ ਵਿੱਚ ਕੀਤੀ ਜਾ ਰਹੀ ਲਾਪ੍ਰਵਾਹੀ ਦਾ ਹਵਾਲਾ ਦਿੰਦਿਆਂ ਡੀਸੀ ਨੇ ਡਾਇਰੈਕਟਰ ਸਥਾਨਕ ਸਰਕਾਰਾਂ ਨੂੰ ਪੱਤਰ ਲਿਖ ਕੇ ਉਸ ਦੀ ਕੁਤਾਹੀ ਪ੍ਰਤੀ ਜਾਣੂ ਕਰਵਾਇਆ ਸੀ। ਅੱਜ ਡਾਇਰੈਕਟਰ ਸਥਾਨਕ ਸਰਕਾਰਾਂ ਉਮਾ ਸ਼ੰਕਰ ਗੁਪਤਾ ਨੇ ਤੁਰੰਤ ਪ੍ਰਭਾਵ ਨਾਲ ਉਸ ਕਲਰਕ ਨੂੰ ਮੁਅੱਤਲ ਕਰਕੇ ਕਾਰਜਸਾਧਕ ਅਫਸਰ ਰਈਆ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਬਾਬਤ ਨਗਰ ਕੌਂਸਲ ਵਿੱਚ ਮਤਾ ਪਾਸ ਕਰਨ।
Advertisement
Advertisement