ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੇਲਾ ਕਾਲਜ ਵਿੱਚ ਜਲਵਾਯੂ ਤਬਦੀਲੀ ਸਬੰਧੀ ਸੈਮੀਨਾਰ

09:18 AM Dec 12, 2023 IST
11112726CD _BABBI 1 _ 11 _ 12 _ 2023.TIF

ਸੰਜੀਵ ਬੱਬੀ
ਚਮਕੌਰ ਸਾਹਿਬ, 11 ਦਸੰਬਰ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਗਲੋਬਲ ਫੋਰਮ ਵੱਲੋਂ ਜਲਵਾਯੂ ਤਬਦੀਲੀ ਅਤੇ ਭੋਜਨ ਸੁਰੱਖਿਆ ਵਿਸ਼ੇ ’ਤੇ ਸੈਮੀਨਾਰ ਕਰਵਾਇਆ। ਫੋਰਮ ਕਨਵੀਨਰ ਦਵਿੰਦਰ ਸਿੰਘ ਜਟਾਣਾ ਨੇ ਦੱਸਿਆ ਕਿ ਸੈਮੀਨਾਰ ਵਿੱਚ ਮੁੱਖ ਬੁਲਾਰੇ ਪੰਜਾਬ ਫਾਰਮਰਜ਼ ਤੇ ਲੇਬਰ ਵਰਕਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਅਤੇ ਕਲਾਈਮੇਟ ਚੇਂਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਮੁਖੀ ਡਾ. ਪਵਨੀਤ ਕੌਰ ਕਿੰਗਰਾ ਸਨ। ਕਾਲਜ ਦੀ ਪ੍ਰੋ. ਡਾ. ਮਮਤਾ ਅਰੋੜਾ ਨੇ ਆਏ ਬੁਲਾਰਿਆਂ ਅਤੇ ਵਿਸ਼ੇ ਬਾਰੇ ਜਾਣਕਾਰੀ ਸਾਂਝੀ ਕੀਤੀ। ਪ੍ਰਿੰਸੀਪਲ ਡਾ ਸਤਵੰਤ ਕੌਰ ਸ਼ਾਹੀ ਨੇ ਅਜੋਕੇ ਸਮੇਂ ਵਿੱਚ ਮਨੁੱਖੀ ਜੀਵਨ ’ਤੇ ਜ਼ਹਿਰੀਲੀਆਂ ਗੈਸਾਂ ਦੇ ਦੁਰ ਪ੍ਰਭਾਵ ਦਾ ਜ਼ਿਕਰ ਕੀਤਾ। ਡਾ. ਪਵਨੀਤ ਕੌਰ ਨੇ ਕਿਹਾ ਕਾਰਖਾਨਿਆਂ, ਵਾਹਨਾਂ ਦੀ ਬੇਲੋੜੀ ਵਰਤੋਂ, ਬੇਤਹਾਸ਼ਾ ਬਿਲਡਿੰਗ ਉਸਾਰੀਆਂ ਤੇ ਦਰੱਖ਼ਤਾਂ ਦੀ ਕਟਾਈ ’ਤੇ ਰੋਕ ਲਾ ਕੇ ਮਨੁੱਖ ਸਹੀ ਦਿਸ਼ਾ ਲੈ ਸਕਦਾ ਹੈ। ਡਾ. ਸੁਖਪਾਲ ਸਿੰਘ ਨੇ ਕਿਹਾ ਕਿ ਇਸ ਸਬੰਧੀ ਸਰਕਾਰ ਅਤੇ ਲੋਕਾਂ ਦੇ ਸਾਂਝੇ ਉੱਦਮ ਦੀ ਲੋੜ ਹੈ।

Advertisement

Advertisement
Advertisement