For the best experience, open
https://m.punjabitribuneonline.com
on your mobile browser.
Advertisement

ਨਸ਼ਿਆਂ ਦੀ ਸਪਲਾਈ ਚੇਨ ਤੋੜਨ ਅਤੇ ਡਰੋਨ ਅਪਰੇਸ਼ਨ ਨੂੰ ਠੱਲ੍ਹ ਪਾਉਣ ਲਈ ਘੜੀ ਰਣਨੀਤੀ

08:53 AM Apr 05, 2024 IST
ਨਸ਼ਿਆਂ ਦੀ ਸਪਲਾਈ ਚੇਨ ਤੋੜਨ ਅਤੇ ਡਰੋਨ ਅਪਰੇਸ਼ਨ ਨੂੰ ਠੱਲ੍ਹ ਪਾਉਣ ਲਈ ਘੜੀ ਰਣਨੀਤੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪਾਲ ਸਿੰਘ ਨੌਲੀ
ਜਲੰਧਰ, 4 ਅਪਰੈਲ
ਲੋਕ ਸਭਾ ਚੋਣਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲੀਸ ਦੇ ਸਪੈਸ਼ਲ ਡਾਇਰੈਕਟਰ ਜਨਰਲ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਸੀਮਾ ਸੁਰੱਖਿਆ ਬਲ ਨਾਲ ਰਣਨੀਤੀ ਤਿਆਰ ਕੀਤੀ ਤਾਂ ਜੋ ਸੁਰੱਖਿਆ ਦੀ ਦੂਜੀ ਕਤਾਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ ਅਤੇ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਦੀ ਲੜੀ ਨੂੰ ਪੂਰੀ ਤਰ੍ਹਾਂ ਠੱਲ੍ਹਿਆ ਜਾ ਸਕੇ।
ਸਪੈਸ਼ਲ ਡੀਜੀਪੀ ਦੇ ਨਾਲ ਆਈਜੀ ਫਰੰਟੀਅਰ ਹੈੱਡਕੁਆਰਟਰ, ਬੀਐੱਸਐੱਫ ਜਲੰਧਰ ਡਾ. ਅਤੁਲ ਫੁਲਜ਼ੇਲੇ ਨੇ ਸਰਹੱਦ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਤੇ ਲੋਕ ਸਭਾ ਚੋਣਾਂ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕਰਨ ਲਈ ਪੰਜਾਬ ਪੁਲੀਸ, ਬੀਐੱਸਐੱਫ, ਸੀਆਰਪੀਐੱਫ, ਆਈਟੀਬੀਪੀ, ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਅਤੇ ਹੋਰ ਕੇਂਦਰੀ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਸਾਂਝੀ ਤਾਲਮੇਲ ਮੀਟਿੰਗ ਕੀਤੀ। ਮੀਟਿੰਗ ਵਿੱਚ ਜ਼ੋਨਲ ਡਾਇਰੈਕਟਰ ਐੱਨਸੀਬੀ, ਏਡੀਜੀਪੀ ਸਟੇਟ ਆਰਮਡ ਪੁਲੀਸ (ਐੱਸਏਪੀ) ਐੱਮਐੱਫ ਫਾਰੂਕੀ, ਡੀਆਈਜੀ ਬਾਰਡਰ ਰੇਂਜ ਰਾਕੇਸ਼ ਕੌਸ਼ਲ ਅਤੇ ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ।
ਬੀਐੱਸਐੱਫ ਅਤੇ ਪੰਜਾਬ ਪੁਲੀਸ ਦਰਮਿਆਨ ਵਧੇਰੇ ਤਾਲਮੇਲ ਅਤੇ ਇੱਕਜੁਟਤਾ ਦਾ ਸੱਦਾ ਦਿੰਦੇ ਹੋਏ ਸ੍ਰੀ ਸ਼ੁਕਲਾ ਨੇ ਸਰਹੱਦੀ ਰਾਜ ਵਿੱਚ ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਦੋਵਾਂ ਫੋਰਸਾਂ ਨੂੰ ਇੱਕ ਟੀਮ ਵਜੋਂ ਕੰਮ ਕਰਨ ਲਈ ਕਿਹਾ। ਸਪੈਸ਼ਲ ਡੀਜੀਪੀ ਨੇ ਬੀਐੱਸਐੱਫ ਨੂੰ ਪੰਜਾਬ ਦੀਆਂ ਸਰਹੱਦਾਂ ’ਤੇ ਡਰੋਨ ਅਪਰੇਸ਼ਨਾਂ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਲਈ ਵਰਤੇ ਜਾਂਦੇ ਹਨ, ਦਾ ਮੁਕਾਬਲਾ ਕਰਨ ਲਈ ਡਰੋਨ ਡੀਟੈਕਸ਼ਨ ਤਕਨਾਲੋਜੀ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ।

Advertisement

Advertisement
Author Image

sukhwinder singh

View all posts

Advertisement
Advertisement
×