ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੰਮੂ ਕਸ਼ਮੀਰ ਵਿੱਚ ਬੱਦਲ ਫਟਿਆ, ਸ੍ਰੀਨਗਰ-ਲੇਹ ਕੌਮੀ ਮਾਰਗ ਬੰਦ

12:33 PM Aug 04, 2024 IST
ਨੁਕਸਾਨੀ ਗਈ ਸੜਕ ਤੋਂ ਪੱਥਰ ਤੇ ਮਲਬਾ ਸਾਫ ਕਰਦਾ ਹੋਇਆ ਅਮਲਾ। -ਫੋਟੋ: ਪੀਟੀਆਈ

ਸ੍ਰੀਨਗਰ, 4 ਅਗਸਤ
ਜੰਮੂ ਕਸ਼ਮੀਰ ਦੇ ਗਾਂਦਰਬਲ ਜ਼ਿਲ੍ਹੇ ਵਿੱਚ ਬੱਦਲ ਫਟਣ ਕਾਰਨ ਇਕ ਸੜਕ ਨੁਕਸਾਨੀ ਗਈ, ਜਿਸ ਨਾਲ ਸ੍ਰੀਨਗਰ-ਲੇਹ ਕੌਮੀ ਮਾਰਗ ਆਵਾਜਾਈ ਲਈ ਬੰਦ ਹੋ ਗਿਆ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਆਵਾਜਾਈ ਕੰਟਰੋਲ ਰੂਮ ਦੇ ਇਕ ਅਧਿਕਾਰੀ ਨੇ ਕਿਹਾ, ‘‘ਗਾਂਦਰਬਲ ਜ਼ਿਲ੍ਹੇ ਦੇ ਕਚੇਰਵਨ ਵਿੱਚ ਸੜਕ ਨੁਕਸਾਨੀ ਜਾਣ ਕਾਰਨ ਸ੍ਰੀਨਗਰ-ਲੇਹ ਮਾਰਗ ’ਤੇ ਆਵਾਜਾਈ ਅਗਲੇ ਹੁਕਮਾਂ ਤੱਕ ਰੋਕ ਦਿੱਤੀ ਗਈ ਹੈ।’’ ਉਨ੍ਹਾਂ ਦੱਸਿਆ ਕਿ ਅੱਧੀ ਰਾਤ ਨੂੰ ਬੱਦਲ ਫਟਣ ਕਾਰਨ ਅਚਾਨਕ ਆਏ ਹੜ੍ਹ ਨਾਲ ਸੜਕ ਨੁਕਸਾਨੀ ਗਈ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬੱਦਲ ਫਟਣ ਕਾਰਨ ਆਏ ਹੜ੍ਹ ਕਰ ਕੇ ਕੁਝ ਇਮਾਰਤਾਂ ਵੀ ਨੁਕਸਾਨੀਆਂ ਗਈਆਂ ਹਨ। ਅਧਿਕਾਰੀ ਮੁਤਾਬਕ, ਲੋੜਵੰਦ ਲੋਕਾਂ ਨੂੰ ਸਹਾਇਤਾ ਮੁਹੱਈਆ ਕਰਵਾਉਣ ਲਈ ਅਧਿਕਾਰੀ ਮੌਕੇ ’ਤੇ ਮੌਜੂਦ ਹਨ। ਕੌਮੀ ਮਾਰਗ ਬੰਦ ਹੋਣ ਕਾਰਨ ਕਸ਼ਮੀਰ ਵਾਦੀ ਦਾ ਸੰਪਰਕ ਲੱਦਾਖ ਨਾਲੋਂ ਟੁੱਟ ਗਿਆ ਹੈ ਅਤੇ ਅਮਰਨਾਥ ਯਾਤਰਾ ਲਈ ਬਾਲਟਾਲ ਬੇਸ ਕੈਂਪ ਤੱਕ ਸੰਪਰਕ ਸੁਵਿਧਾ ਵੀ ਪ੍ਰਭਾਵਿਤ ਹੋ ਗਈ ਹੈ। -ਪੀਟੀਆਈ

Advertisement

Advertisement
Advertisement