For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਅਕਾਲੀ ਦਲ ਦੀ ਏਕਤਾ ’ਤੇ ਮੰਡਰਾਉਣ ਲੱਗੇ ਖਤਰੇ ਦੇ ਬੱਦਲ

08:53 AM Apr 15, 2024 IST
ਸ਼੍ਰੋਮਣੀ ਅਕਾਲੀ ਦਲ ਦੀ ਏਕਤਾ ’ਤੇ ਮੰਡਰਾਉਣ ਲੱਗੇ ਖਤਰੇ ਦੇ ਬੱਦਲ
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 14 ਅਪਰੈਲ
ਸੰਗਰੂਰ ਲੋਕ ਸਭਾ ਹਲਕੇ ਤੋਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਨਜ਼ਰਅੰਦਾਜ਼ ਕਰਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਉਮੀਦਵਾਰ ਬਣਾਉਣ ਤੋਂ ਬਾਅਦ ਪਾਰਟੀ ਦੀ ਏਕਤਾ ’ਤੇ ਖ਼ਤਰੇ ਦੇ ਬੱਦਲ ਮੰਡਰਾਉਣ ਲੱਗੇ ਹਨ।
ਬੀਤੀ ਰਾਤ ਅਤੇ ਅੱਜ ਸਵੇਰੇ ਵੱਡੀ ਗਿਣਤੀ ਸਮਰਥਕ ਢੀਂਡਸਾ ਰਿਹਾਇਸ਼ ’ਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਮਿਲਣ ਪੁੱਜੇ ਜਿਨ੍ਹਾਂ ਜਜ਼ਬਾਤੀ ਲਹਿਜ਼ੇ ਵਿਚ ਪਰਮਿੰਦਰ ਸਿੰਘ ਢੀਂਡਸਾ ਨੂੰ ਜਲਦ ਕੋਈ ਫੈਸਲਾ ਲੈਣ ਲਈ ਦਬਾਅ ਪਾਇਆ ਪਰ ਸ੍ਰੀ ਢੀਂਡਸਾ ਨੇ ਆਪਣੇ ਸਮਰਥਕਾਂ ਨੂੰ ਹਾਲ ਦੀ ਘੜੀ ਸ਼ਾਂਤ ਰਹਿਣ ਲਈ ਕਿਹਾ ਹੈ। ਇਸ ਮੌਕੇ ਮਾਰਕੀਟ ਕਮੇਟੀ ਖਨੌਰੀ ਦੇ ਸਾਬਕਾ ਚੇਅਰਮੈਨ ਮਹੀਪਾਲ ਨੇ ਕਿਹਾ ਕਿ ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਨੂੰ ਡੋਬਣ ਅਤੇ ਪਰਿਵਾਰ ਨੂੰ ਬਚਾਉਣ ਵਾਲਾ ਫੈਸਲਾ ਹੈ। ਅਜਿਹੇ ਮਾਰੂ ਫੈਸਲਿਆਂ ਦਾ ਖਮਿਆਜ਼ਾ ਪਾਰਟੀ ਪਹਿਲਾਂ ਹੀ ਭੁਗਤ ਚੁੱਕੀ ਹੈ। ਯੂਥ ਅਕਾਲੀ ਆਗੂ ਹਰਪ੍ਰੀਤ ਸਿੰਘ ਨੇ ਕਿਹਾ ਕਿ ਢੀਂਡਸਾ ਪਰਿਵਾਰ ਨਾਲ ਧੋਖਾ ਹੋਇਆ ਹੈ ਜਿਸ ਨਾਲ ਪਾਰਟੀ ਵਰਕਰ ਨਿਰਾਸ਼ਾ ਦੇ ਆਲਮ ਵਿਚ ਹਨ। ਉਧਰ ਪਾਰਟੀ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਪਰਮਿੰਦਰ ਨੂੰ ਪਾਰਟੀ ਉਮੀਦਵਾਰ ਬਣਾਵਾਂਗੇ ਪਰ ਹੁਣ ਉਨ੍ਹਾਂ ਨੂੰ ਭਰੋਸੇ ਵਿਚ ਲਏ ਬਗੈਰ ਹੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਭਲਕੇ ਦਿੱਲੀ ਤੋਂ ਪਰਤ ਕੇ ਇਸ ਬਾਰੇ ਵਿਚਾਰ ਕਰਨਗੇ।

Advertisement

Advertisement
Advertisement
Author Image

Advertisement