ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਸੀਐੱਮ ਦੀ ਯੋਗਸ਼ਾਲਾ’ ਸੰਗਰੂਰ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ: ਡੀਸੀ

06:49 AM Jun 21, 2024 IST
ਸੰਗਰੂਰ ’ਚ ਬਨਾਰਸ ਬਾਗ ਦੀ ਬਾਰਾਂਦਰੀ ’ਚ ਯੋਗਸ਼ਾਲਾ ’ਚ ਭਾਗ ਲੈ ਰਹੇ ਸ਼ਹਿਰ ਵਾਸੀ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 20 ਜੂਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬੀਆਂ ਦੀ ਸਿਹਤ ਨਿਰੋਈ ਰੱਖਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਸੀਐੱਮ ਦੀ ਯੋਗਸ਼ਾਲਾ’ ਸੰਗਰੂਰ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ‘ਸੀਐੱਮ ਦੀ ਯੋਗਸ਼ਾਲਾ’ ਤਹਿਤ ਯੋਗ ਦੀਆਂ ਮੁਫਤ ਕਲਾਸਾਂ ਲਾਈਆਂ ਜਾ ਰਹੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਪੂਰੇ ਜ਼ਿਲ੍ਹੇ ਦੇ ਹਰ ਉਮਰ ਵਰਗ ਦੇ ਲੋਕ ਹਿੱਸਾ ਲੈ ਰਹੇ ਹਨ।
ਮਾਹਰਾਂ ਦਾ ਮੰਨਣਾ ਹੈ ਕਿ ਰੋਜ਼ਾਨਾ ਯੋਗ ਕਰਨ ਨਾਲ ਲੋਕਾਂ ਨੂੰ ਸਰਵਾਈਕਲ, ਪਿੱਠ ਦਰਦ, ਤਣਾਅ, ਚਿੰਤਾ, ਜੋੜਾਂ ਦੇ ਦਰਦ, ਮੋਟਾਪਾ ਹਾਈ-ਲੋਅ ਬਲੱਡ ਪ੍ਰੈਸ਼ਰ ਆਦਿ ਤੋਂ ਰਾਹਤ ਮਿਲਦੀ ਹੈ ਅਤੇ ਜ਼ਿਲ੍ਹਾ ਸੰਗਰੂਰ ਵਿੱਚ ਵੀ ਇਸ ਤਰ੍ਹਾਂ ਦੇ ਸਾਰਥਕ ਮਾਮਲੇ ਸਾਹਮਣੇ ਆ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ‘ਸੀਐੱਮ ਦੀ ਯੋਗਸ਼ਾਲਾ’ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ ਜਿਸ ਤਹਿਤ ਲੋਕਾਂ ਨੂੰ ਆਪਣੀ ਸਿਹਤ ਦੀ ਸੰਭਾਲ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਡੀਸੀ ਨੇ ਕਿਹਾ ਕਿ ਯੋਗ ਦਾ ਭਰਪੂਰ ਲਾਭ ਲੈਣ ਲਈ ਟੋਲ ਫਰੀ ਨੰਬਰ 76694-00500 ਜਾਂ https://cmdiyogshala .punjab.gov.in ’ਤੇ ਲੋਗ ਇਨ ਕਰਕੇ ਆਪਣੇ ਨੇੜੇ ਚੱਲ ਰਹੀ ਯੋਗਸ਼ਾਲਾ ਦੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।

Advertisement

Advertisement
Advertisement