ਹਾਕੀ ਅਕੈਡਮੀ ਦੇ ਖਿਡਾਰੀਆਂ ਦਾ ਕੋਚਿੰਗ ਕੈਂਪ
10:35 PM Jun 29, 2023 IST
ਭਗਤਾ ਭਾਈ: ਸੀਐੱਮਐੱਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈ ਵੱਲੋਂ ਚਲਾਈ ਜਾ ਰਹੀ ਮਾਤਾ ਗੁਰਪਾਲ ਕੌਰ ਹਾਕੀ ਅਕੈਡਮੀ ਦੇ ਹਾਕੀ ਖਿਡਾਰੀਆਂ ਦਾ ਇੰਦਰਾ ਗਾਂਧੀ ਸਟੇਡੀਅਮ ਊਨਾ (ਹਿਮਾਚਲ ਪ੍ਰਦੇਸ਼) ਦੇ ਐਸਟ੍ਰੋਟਰਫ਼ ਹਾਕੀ ਗਰਾਊਂਡ ‘ਚ 8 ਰੋਜ਼ਾ ਹਾਕੀ ਸਮਰ ਕੋਚਿੰਗ ਕੈਂਪ ਲਗਾਇਆ ਗਿਆ। ਅਕੈਡਮੀ ਦੇ ਹਾਕੀ ਕੋਚ ਭੁਪਿੰਦਰ ਸਿੰਘ ਫ਼ਰੀਦਕੋਟ ਨੇ ਦੱਸਿਆ ਕਿ ਕੈਂਪ ਦੌਰਾਨ ਸਵੇਰ-ਸ਼ਾਮ ਬੱਚਿਆਂ ਨੂੰ ਪ੍ਰੈਕਟਿਸ ਲਈ ਗਰਾਊਂਡ ਵਿੱਚ ਲਿਜਾਇਆ ਜਾਂਦਾ ਸੀ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਤੇ ਪ੍ਰਿੰਸੀਪਲ ਰਮਨ ਕੁਮਾਰ ਨੇ ਕਿਹਾ ਕਿ ਇਸ ਕੈਂਪ ਦਾ ਮਕਸਦ ਬੱਚਿਆਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਲੈ ਕੇ ਜਾਣਾ ਹੈ। ਇਸ ਦੌਰਾਨ ਬੱਚਿਆਂ ਨੇ ਗੁਰਦੁਆਰਾ ਸਾਹਿਬ ਤਪ ਅਸਥਾਨ ਤਪੋਬਨ ਊਨਾ ਸਾਹਿਬ ਦੇ ਦਰਸ਼ਨ ਵੀ ਕੀਤੇ। ਸਕੂਲ ਪਹੁੰਚਣ ‘ਤੇ ਚੇਅਰਮੈਨ ਖੁਸ਼ਵੰਤ ਸਿੰਘ ਨੇ ਖਿਡਾਰੀਆਂ ਅਤੇ ਕੋਚਾਂ ਦੀ ਹੌਂਸਲਾ ਅਫਜ਼ਾਈ ਕੀਤੀ। -ਪੱਤਰ ਪ੍ਰੇਰਕ
Advertisement
Advertisement