ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੋਚਿੰਗ ਸੈਂਟਰ ’ਚ ਮੌਤ ਦਾ ਮਾਮਲਾ: ਬੇਸਮੈਂਟ ਮਾਲਕਾਂ ਦੀਆਂ ਜ਼ਮਾਨਤ ਅਰਜ਼ੀਆਂ ’ਤੇ ਸੀਬੀਆਈ ਤੋਂ ਜਵਾਬ ਤਲਬ

08:22 PM Sep 05, 2024 IST

ਨਵੀਂ ਦਿੱਲੀ, 5 ਸਤੰਬਰ

Advertisement

ਦਿੱਲੀ ਹਾਈ ਕੋਰਟ ਨੇ ਓਲਡ ਰਜਿੰਦਰ ਨਗਰ ਸਥਿਤ ਕੋਚਿੰਗ ਸੈਂਟਰ ਦੇ ਬੇਸਮੈਂਟ ਮਾਲਕਾਂ ਦੀਆਂ ਜ਼ਮਾਨਤ ਅਰਜ਼ੀਆਂ ’ਤੇ ਸੀਬੀਆਈ ਤੋਂ ਜਵਾਬ ਮੰਗਿਆ ਹੈ। ਇਸ ਸਾਲ ਜੁਲਾਈ ਮਹੀਨੇ ਸਿਵਲ ਸੇਵਾਵਾਂ ਪ੍ਰੀਖਿਆ ਦੇ ਤਿੰਨ ਉਮੀਦਵਾਰਾਂ ਦੀ ਉਕਤ ਬੇਸਮੈਂਟ ’ਚ ਡੁੱਬਣ ਕਾਰਨ ਹੋਈ ਮੌਤ ਹੋ ਗਈ ਸੀ। ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਨੇ ਬੇਸਮੈਂਟ ਮਾਲਕਾਂ ਪਰਵਿੰਦਰ ਸਿੰਘ, ਤੇਜਿੰਦਰ ਸਿੰਘ, ਹਰਵਿੰਦਰ ਸਿੰਘ ਅਤੇ ਸਰਬਜੀਤ ਸਿੰਘ ਦੀਆਂ ਜ਼ਮਾਨਤ ਅਰਜ਼ੀਆਂ ’ਤੇ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੂੰ ਨੋਟਿਸ ਜਾਰੀ ਕੀਤਾ ਅਤੇ ਜਵਾਬ ਦਾਖਲ ਕਰਨ ਲਈ ਆਖਿਆ ਹੈ। ਜਸਟਿਸ ਸ਼ਰਮਾ ਨੇ ਨੋਟਿਸ ਜਾਰੀ ਕਿਹਾ, ‘‘ਇਹ ਘਟਨਾ ਬਹੁਤ ਮੰਦਭਾਗੀ ਸੀ।’’ ਉਕਤ ਚਾਰੇ ਮੁਲਜ਼ਮ ਲਗਪਗ ਛੇ ਹਫ਼ਤਿਆਂ ਤੋਂ ਹਿਰਾਸਤ ’ਚ ਹਨ।  -ਪੀਟੀਆਈ

Advertisement
Advertisement