ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੋਚਿੰਗ ਸੈਂਟਰ: ਸੁਪਰੀਮ ਕੋਰਟ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਲਈ ਇਕਸਾਰ ਨੇਮਾਂ ’ਤੇ ਜ਼ੋਰ

06:40 AM Oct 22, 2024 IST

ਨਵੀਂ ਦਿੱਲੀ, 21 ਅਕਤੂਬਰ
ਸੁਪਰੀਮ ਕੋਰਟ ਨੇ ਕੋਚਿੰਗ ਸੰਸਥਾਵਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਜਿੱਥੇ ਤੱਕ ਸੰਭਵ ਹੋ ਸਕੇ ਇਕਸਾਰ ਨੇਮ ਅਪਣਾਉਣ ’ਤੇ ਜ਼ੋਰ ਦਿੱਤਾ। ਜਸਟਿਸ ਸੂਰਿਆਕਾਂਤ ਤੇ ਜਸਟਿਸ ਉੱਜਲ ਭੂਈਆਂ ਦਾ ਬੈਂਚ ਜੁਲਾਈ ’ਚ ਕੌਮੀ ਰਾਜਧਾਨੀ ਦੇ ਇੱਕ ਕੋਚਿੰਗ ਸੈਂਟਰ ਦੀ ਇਮਾਰਤ ਦੀ ਬੇਸਮੈਂਟ ’ਚ ਪਾਣੀ ਭਰਨ ਕਾਰਨ ਸਿਵਲ ਸੇਵਾ ਪ੍ਰੀਖਿਆ ਦੀ ਤਿਆਰੀ ਕਰ ਰਹੇ ਤਿੰਨ ਵਿਦਿਆਰਥੀਆਂ ਦੀ ਮੌਤ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਕਰ ਰਿਹਾ ਸੀ। ਸਿਖਰਲੀ ਅਦਾਲਤ ’ਚ ਅਦਾਲਤੀ ਮਿੱਤਰ ਵਜੋਂ ਸਹਾਇਤਾ ਕਰ ਰਹੇ ਸੀਨੀਅਰ ਵਕੀਲ ਸਿੱਧਾਰਥ ਦਵੇ ਨੇ ਅਦਾਲਤ ਨੂੰ ਉਨ੍ਹਾਂ ਖੇਤਰਾਂ ਬਾਰੇ ਦੱਸਿਆ ਕਿ ਜਿਨ੍ਹਾਂ ’ਤੇ ਧਿਆਨ ਦੇਣ ਦੀ ਲੋੜ ਹੈ। ਦਵੇ ਨੇ ਅੱੱਗ ਬੁਝਾਊ ਯੰਤਰ, ਟੈਕਸ ਨਿਯਮ, ਵਿਦਿਆਰਥੀ-ਕਲਾਸ ਦਾ ਅਨੁਪਾਤ, ਸੀਸੀਟੀਵੀ ਕੈਮਰੇ ਲਾਉਣੇ, ਮੈਡੀਕਲ ਸਹੂਲਤ, ਮਾਨਸਿਕ ਸਿਹਤ ਸੰਭਾਲ ਅਤੇ ਕੋਚਿੰਗ ਸੰਸਥਾਵਾਂ ਵਿੱਚ ਪੜ੍ਹਨ ਵਾਲਿਆਂ ਲਈ ਮਸ਼ਵਰੇ ਦੇ ਪੱਖਾਂ ਦਾ ਜ਼ਿਕਰ ਕੀਤਾ। ਉਨ੍ਹਾਂ ਸੁਝਾਅ ਦਿੱਤਾ ਕਿ ਸਾਰੇ ਰਾਜਾਂ ਨੂੰ ਮਾਮਲੇ ’ਚ ਧਿਰ ਬਣਾਇਆ ਜਾਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਪ੍ਰਤੀਵਾਦੀ ਅਥਾਰਿਟੀਆਂ ਨੂੰ ਕੋਚਿੰਗ ਸੈਂਟਰਾਂ ਲਈ ਨੀਤੀ ਬਣਾਉਣ ਲਈ ਅਦਾਲਤੀ ਮਿੱਤਰ ਨੂੰ ਐੱਨਸੀਆਰ ਬਾਰੇ ਸੁਝਾਅ ਦੇਣ ਲਈ ਕਿਹਾ ਹੈ। -ਪੀਟੀਆਈ

Advertisement

Advertisement