ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੋਕੀਨ ਮਾਮਲਾ: ਹਵਾਈ ਅੱਡੇ ਤੋਂ ਯੂਕੇ ਵਾਸੀ ਗ੍ਰਿਫ਼ਤਾਰ

07:46 AM Oct 05, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 4 ਅਕਤੂਬਰ
ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਇੱਥੋਂ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਯੂਕੇ ਵਾਸੀ ਇੱਕ ਐਨਆਰਆਈ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਰਾਜਧਾਨੀ ਦਿੱਲੀ ਵਿੱਚ ਹਾਲ ਹੀ ਵਿੱਚ ਸਾਹਮਣੇ ਆਏ ਹਾਈ ਪ੍ਰੋਫਾਈਲ ਨਸ਼ਾ ਕਾਰੋਬਾਰ ਮਾਮਲੇ ਸਬੰਧੀ ਗ੍ਰਿਫਤਾਰ ਕੀਤਾ ਗਿਆ। ਇਸ ਮਾਮਲੇ ਵਿੱਚ ਇਹ ਪੰਜਵੀਂ ਗ੍ਰਿਫ਼ਤਾਰੀ ਸੀ। ਇਸ ਵਿਅਕਤੀ ਦੀ ਸ਼ਨਾਖਤ ਜਤਿੰਦਰਪਾਲ ਸਿੰਘ ਉਰਫ਼ ਜੱਸੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੱਖਣੀ ਦਿੱਲੀ ਦੇ ਇੱਕ ਤਿੰਨ ਮੰਜ਼ਿਲਾ ਗੋਦਾਮ ਤੋਂ ਲਗਪਗ 560 ਕਿੱਲੋ ਕੋਕੀਨ ਸਮੇਤ ਚਾਰ ਜਣੇ ਕਾਬੂ ਕੀਤੇ ਗਏ ਸਨ ਤੇ ਉਨ੍ਹਾਂ ਤੋਂ ਪੁੱਛਗਿੱਛ ਦੌਰਾਨ ਜੱਸੀ ਦਾ ਨਾਂ ਸਾਹਮਣੇ ਆਇਆ ਜਿਸ ਤੋਂ ਬਾਅਦ ਉਸ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ। ਜਾਣਕਾਰੀ ਮੁਤਾਬਕ ਜੱਸੀ ਦਿੱਲੀ ’ਚ ਆਪਣੇ ਚਾਰ ਸਾਥੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਵਾਪਸ ਯੂਕੇ ਜਾਣ ਦੀ ਕੋਸ਼ਿਸ਼ ਵਿਚ ਸੀ।

Advertisement

Advertisement