ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Col Bath assault case: ਕਰਨਲ ਦੀ ਕੁੱਟਮਾਰ ਮਾਮਲੇ ’ਚ ਪਰਿਵਾਰ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

02:11 PM Mar 31, 2025 IST
featuredImage featuredImage

ਪੀੜਤ ਪਰਿਵਾਰ ਨੇ CBI ਤੋਂ ਜਾਂਚ ਕਰਵਾਉਣ ਦੀ ਮੰਗ ਦੁਹਰਾਈ; ਭਗਵੰਤ ਮਾਨ ਨੇ ਪਰਿਵਾਰ ਨੂੰ ਦਿੱਤਾ ਨਿਰਪੱਖ ਜਾਂਚ ਤੇ ਇਨਸਾਫ਼ ਦਿਵਾਉਣ ਦਾ ਭਰੋਸਾ
ਆਤਿਸ਼ ਗੁਪਤਾ
ਚੰਡੀਗੜ੍ਹ, 31 ਮਾਰਚ
Army Colonel Bath assault case: ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਬਾਹਰ ਪੁਲੀਸ ਮੁਲਾਜ਼ਮਾਂ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਇਨਸਾਫ ਦੀ ਮੰਗ ਲਈ ਕਰਨਲ ਦਾ ਪਰਿਵਾਰ ਸੋਮਵਾਰ ਨੂੰ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਿਆ। ਦੱਸਿਆ ਜਾਂਦਾ ਹੈ ਕਿ ਇਸ ਮੌਕੇ ਜਿਥੇ ਪਰਿਵਾਰ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਦੁਹਰਾਈ, ਉਥੇ ਮੁੱਖ ਮੰਤਰੀ ਨੇ ਪਰਿਵਾਰ ਨੂੰ ਨਿਰਪੱਖ ਜਾਂਚ ਕਰਾਉਣ ਤੇ ਇਨਸਾਫ਼ ਦਿਵਾਉਣ ਦਾ ਯਕੀਨ ਦਿਵਾਇਆ ਹੈ।
ਇਹ ਮੁਲਾਕਾਤ ਮੁੱਖ ਮੰਤਰੀ ਦੀ ਇਥੇ ਸਥਿਤ ਸਰਕਾਰੀ ਰਿਹਾਇਸ਼ ਵਿਚ ਹੋਈ। ਇਸ ਸਬੰਧ ਵਿਚ ਪਟਿਆਲਾ ਤੋਂ ਚੰਡੀਗੜ੍ਹ ਪੁੱਜਣ ਵਾਲਿਆਂ ਵਿਚ ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ, ਉਹਨਾਂ ਦੇ ਪਰਿਵਾਰਿਕ ਮੈਂਬਰ ਅਤੇ ਉਨ੍ਹਾਂ ਦੇ ਹਮਾਇਤੀ ਸ਼ਾਮਲ ਸਨ।
ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਵਿੰਦਰ ਕੌਰ ਬਾਠ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਮਲੇ ਦੀ ਜਾਂਚ ਲਈ ਚੌਥੀ ਵਾਰ ਸਿੱਟ ਬਦਲੀ ਗਈ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਕਿਵੇਂ ਕਰਨਲ ਦੀ ਕੁੱਟਮਾਰ ਦੇ ਮਾਮਲੇ ਵਿੱਚ ਪੁਲੀਸ ਮੁਲਾਜ਼ਮਾਂ ਨੂੰ ਬਚਾਉਣ ਲੱਗੀ ਹੋਈ ਹੈ।
ਉਨ੍ਹਾਂ ਮੰਗ ਕੀਤੀ ਕਿ ਐਸਐਸਪੀ ਪਟਿਆਲਾ ਡਾ. ਨਾਨਕ ਸਿੰਘ ਨੂੰ ਬਦਲਿਆ ਜਾਵੇ। ਉਹਨਾਂ ਕਿਹਾ ਕਿ ਉਹਨਾਂ ਨੂੰ ਪੰਜਾਬ ਪੁਲੀਸ ਤੋਂ ਇਨਸਾਫ ਮਿਲਣ ਦਾ ਭਰੋਸਾ ਨਹੀਂ ਹੈ। ਇਸ ਲਈ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਤੋਂ ਕਰਵਾਈ ਜਾਵੇ।

Advertisement

ਇਹ ਵੀ ਪੜ੍ਹੋ:

Col Bath assault – SIT in Action: ਕਰਨਲ ਕੁੱਟਮਾਰ ਮਾਮਲੇ ਸਬੰਧੀ ਸਿੱਟ ਨੇ ਸਬੂਤ ਇਕੱਠੇ ਕੀਤੇ

Colonel Bath assault case: ਕਰਨਲ ਬਾਠ ਦੇ ਪਰਿਵਾਰ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ

Advertisement

ਕਰਨਲ ਕੁੱਟਮਾਰ ਮਾਮਲਾ: ਕੇਸ ਦੇਰ ਨਾਲ ਦਰਜ ਕਰਨ ਤੋਂ ਹਾਈ ਕੋਰਟ ਨਾਰਾਜ਼

ਜ਼ਿਕਰਯੋਗ ਹੈ ਕਿ ਲੰਘੇ ਦਿਨ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਦਿੱਲੀ ਵਿਖੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਵੀ ਮੁਲਾਕਾਤ ਕਰ ਕੇ ਇਨਸਾਫ ਦੀ ਅਰਜੋਈ ਕੀਤੀ ਸੀ।

ਸਿਟ ਨੇ ਮੌਕੇ ਦਾ ਜਾਇਜ਼ਾ ਲਿਆ

ਸਿਟ ਮੁਖੀ ਏਡੀਜੀਪੀ ਏਐੱਸ ਰਾਏ ਅਤੇ ਹੋਰ ਅਧਿਕਾਰੀ ਪੁੱਛ-ਪੜਤਾਲ ਕਰਦੇ ਹੋਏ। -ਫੋਟੋ: ਰਾਜੇਸ਼ ਸੱਚਰ

ਪਟਿਆਲਾ (ਸਰਬਜੀਤ ਸਿੰਘ ਭੰਗੂ): ਪਟਿਆਲਾ ਵਾਸੀ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਬੇਟੇ ਦੀ ਕੁੱਟਮਾਰ ਦੀ ਜਾਂਚ ਲਈ ਸਰਕਾਰ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ (ਸਿਟ) ਅੱਜ ਦੂਜੀ ਵਾਰ ਪਟਿਆਲਾ ਪੁੱਜੀ। ਇਸ ਦੌਰਾਨ ਭਾਵੇਂ ਕਰਨਲ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਸਿੱਟ ਕੋਲ ਹਾਜ਼ਰ ਨਾ ਹੋਇਆ ਪਰ ਜਾਂਚ ਟੀਮ ਦੇ ਮੈਂਬਰਾਂ ਨੇ ਘਟਨਾ ਸਥਾਨ ਦਾ ਦੌਰਾ ਕਰਕੇ ਕੁਝ ਸਬੂਤ ਵੀ ਇਕੱਤਰ ਕੀਤੇ ਹਨ। ਸਿਟ ਮੁਤਾਬਕ ਘਟਨਾਕ੍ਰਮ ਨਾਲ ਸਬੰਧਤ ਸੀਸੀਟੀਵੀ ਫੁਟੇਜ ਘੋਖਣ ਲਈ ਸੈਂਟਰਲ ਫੋਰੈਂਸਿਕ ਸਾਇੰਸ ਲੈਬ ਕੋਲ ਭੇਜੀ ਗਈ ਹੈ। ਸਿਟ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਘਟਨਾਕ੍ਰਮ ਨਾਲ ਸਬੰਧਤ ਜੇ ਕਿਸੇ ਕੋਲ ਕੋਈ ਵੀ ਵੀਡੀਓ ਫੁਟੇਜ ਜਾਂ ਹੋਰ ਕੋਈ ਜਾਣਕਾਰੀ ਹੋਵੇ ਤਾਂ ਉਹ 2 ਅਪਰੈਲ ਨੂੰ ਸਰਕਟ ਹਾਊਸ ਪਟਿਆਲਾ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਸਾਂਝੀ ਕਰ ਸਕਦਾ ਹੈ। ਇਸ ਸਬੰਧੀ ਸਿਟ ਵੱਲੋਂ ਫੋਨ ਨੰਬਰ 75083-00342 ਵੀ ਜਾਰੀ ਕੀਤਾ ਗਿਆ ਹੈ। ਸਿੱਟ ਮਾਮਲੇ ਨਾਲ ਜੁੜੇ ਸਾਰੇ 12 ਪੁਲੀਸ ਕਰਮੀਆਂ ਨੂੰ ਵੀ ਸੱਦੇਗੀ। ਸਿਟ ਮੁਖੀ ਏਡੀਜੀਪੀ (ਟਰੈਫਿਕ) ਅਮਰਦੀਪ ਰਾਏ, ਹੁਸ਼ਿਆਰਪੁਰ ਦੇ ਐੱਸਐੱਸਪੀ ਸੰਦੀਪ ਮਲਿਕ ਅਤੇ ਮੁਹਾਲੀ ਦੇ ਐੱਸਪੀ ਮਨਪ੍ਰੀਤ ਸਿੰਘ ਕੰਬੋਜ ਨੇ ਘਟਨਾ ਸਥਾਨ ਦਾ ਦੌਰਾ ਕੀਤਾ। ਉਨ੍ਹਾਂ ਨਾਲ ਡੀਐੱਸਪੀ (ਬਾਘਾਪੁਰਾਣਾ) ਦਲਬੀਰ ਸਿੰਘ ਸਿੱਧੂ ਵੀ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏਡੀਜੀਪੀ ਨੇ ਕਿਹਾ ਕਿ ਉਨ੍ਹਾਂ ਰਾਜਿੰਦਰਾ ਹਸਪਤਾਲ ਦੇ ਬਾਹਰ ਸਥਿਤ ਢਾਬੇ ਨੇੜਲੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਸਾਰੇ ਤੱਥਾਂ ਨੂੰ ਇਕੱਠਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਐੱਸਐੱਸਪੀ ਡਾ. ਨਾਨਕ ਸਿੰਘ ਤੋਂ ਵੀ ਪੁੱਛ-ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੜਤਾਲ ਨਿਰਪੱਖ ਢੰਗ ਨਾਲ ਕੀਤੀ ਜਾਵੇਗੀ।

Advertisement