For the best experience, open
https://m.punjabitribuneonline.com
on your mobile browser.
Advertisement

ਕਸ਼ਮੀਰ ਵਾਦੀ ਵਿੱਚ ਠੰਢ ਦਾ ਕਹਿਰ ਜਾਰੀ

06:40 AM Jan 11, 2025 IST
ਕਸ਼ਮੀਰ ਵਾਦੀ ਵਿੱਚ ਠੰਢ ਦਾ ਕਹਿਰ ਜਾਰੀ
ਸ੍ਰੀਨਗਰ ਵਿੱਚ ਸ਼ੁੱਕਰਵਾਰ ਨੂੰ ਸਵੇਰ ਸਮੇਂ ਹੱਡ ਚੀਰਵੀਂ ਠੰਢ ’ਚ ਰੋਟੀ ਦੀਆਂ ਟੋਕਰੀਆਂ ਭਰ ਕੇ ਡੱਲ ਝੀਲ ਕੋਲੋਂ ਲੰਘਦੇ ਹੋਏ ਨੌਜਵਾਨ। -ਫੋਟੋ: ਰਾਇਟਰਜ਼
Advertisement

ਸ੍ਰੀਨਗਰ, 10 ਜਨਵਰੀ
ਕਸ਼ਮੀਰ ਵਾਦੀ ਵਿੱਚ ਅੱਜ ਵੀ ਠੰਢ ਦਾ ਕਹਿਰ ਜਾਰੀ ਰਿਹਾ, ਜਿੱਥੇ ਘੱਟੋ-ਘੱਟ ਤਾਪਤਾਨ ਜੰਮਣ ਵਾਲੇ ਬਿੰਦੂ ਤੋਂ ਕਈ ਡਿਗਰੀ ਹੇਠਾਂ ਦਰਜ ਕੀਤਾ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸ਼ਨਿਚਰਵਾਰ ਤੋਂ ਖ਼ਾਸ ਕਰ ਕੇ ਉਚਾਈ ਵਾਲੇ ਇਲਾਕਿਆਂ ਵਿੱਚ ਹਲਕੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਅਸਮਾਨ ਸਾਫ਼ ਰਹਿਣ ਕਾਰਨ ਕਸ਼ਮੀਰ ਵਿੱਚ ਰਾਤ ਦਾ ਤਾਪਮਾਨ ਸਿਫ਼ਰ ਤੋਂ ਹੇਠਾਂ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਕਸ਼ਮੀਰ ਵਾਦੀ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅਸਮਾਨ ਸਾਫ਼ ਰਿਹਾ ਤੇ ਦਿਨ ਵੇਲੇ ਤੇਜ਼ ਧੁੱਪ ਨਿਕਲੀ, ਜਿਸ ਕਰ ਕੇ ਰਾਤ ਦੇ ਤਾਪਮਾਨ ਵਿੱਚ ਨਿਘਾਰ ਆਇਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੌਸਮ ਵਿਭਾਗ ਮੁਤਾਬਕ, ਵਾਦੀ ਵਿੱਚ ਪਹਿਲਗਾਮ ਸਭ ਤੋਂ ਠੰਢਾ ਸਥਾਨ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ ਮਨਫੀ 10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਪਿਛਲੀ ਰਾਤ ਇਹ ਮਨਫੀ 10.4 ਡਿਗਰੀ ਸੀ। ਇਸੇ ਤਰ੍ਹਾਂ ਸ੍ਰੀਨਗਰ ਵਿੱਚ ਘੱਟੋ-ਘੱਟ ਤਾਪਮਾਨ ਮਨਫੀ 4.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਪਿਛਲੀ ਰਾਤ ਦੇ ਮਨਫੀ 4.4 ਡਿਗਰੀ ਨਾਲੋਂ ਥੋੜਾ ਜਿਹਾ ਜ਼ਿਆਦਾ ਸੀ। ਗੁਲਮਰਗ ਵਿੱਚ ਘੱਟੋ-ਘੱਟ ਤਾਪਮਾਨ ਸਿਫ਼ਰ ਨਾਲੋਂ 8.1 ਡਿਗਰੀ ਹੇਠਾਂ ਦਰਜ ਕੀਤਾ ਗਿਆ ਜੋ ਕਿ ਪਿਛਲੀ ਰਾਤ ਦੇ ਮਨਫੀ 9.6 ਡਿਗਰੀ ਤਾਪਮਾਨ ਨਾਲੋਂ ਵੱਧ ਹੈ। -ਪੀਟੀਆਈ

Advertisement

ਰਾਜਸਥਾਨ ਤੇ ਦਿੱਲੀ ਵਿੱਚ ਵੀ ਠੰਢ ਨੇ ਕੰਬਾਏ ਲੋਕ

ਜੈਪੁਰ/ਨਵੀਂ ਦਿੱਲੀ:

Advertisement

ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਕਾਫੀ ਠੰਢ ਰਹੀ। ਇਸ ਦੌਰਾਨ ਸਭ ਤੋਂ ਘੱਟ ਤਾਪਮਾਨ ਕਰੌਲੀ ’ਚ 3.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਜੈਪੁਰ ਕੇਂਦਰ ਨੇ ਇਕ ਨਵੀਂ ਪੱਛਮੀ ਗੜਬੜ ਸਰਗਰਮ ਹੋਣ ਕਰ ਕੇ ਸੂਬੇ ਦੇ ਕੁਝ ਹਿੱਸਿਆਂ ਵਿੱਚ 10 ਤੇ 11 ਜਨਵਰੀ ਨੂੰ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸੇ ਦੌਰਾਨ ਕੌਮੀ ਰਾਜਧਾਨੀ ਦਿੱਲੀ ਵਿੱਚ ਅੱਜ ਸਵੇਰੇ ਸੰਘਣੀ ਧੁੰਦ ਹੋਣ ਕਾਰਨ ਦਿਸਣ ਹੱਦ ਘੱਟ ਕੇ ਸਿਫ਼ਰ ਰਹਿ ਗਈ, ਜਿਸ ਕਾਰਨ 150 ਉਡਾਣਾਂ ਤੇ ਰੇਲ ਆਵਾਜਾਈ ਪ੍ਰਭਾਵਿਤ ਹੋਈ। -ਪੀਟੀਆਈ

Advertisement
Author Image

joginder kumar

View all posts

Advertisement