For the best experience, open
https://m.punjabitribuneonline.com
on your mobile browser.
Advertisement

ਪੰਜਾਬ, ਹਰਿਆਣਾ ਵਿੱਚ ਸੀਤ ਲਹਿਰ ਜਾਰੀ, ਫਰੀਦਕੋਟ ਵਿੱਚ ਪਾਰਾ 2 ਡਿਗਰੀ ਤੱਕ ਪੁੱਜਿਆ

03:07 PM Dec 19, 2024 IST
ਪੰਜਾਬ  ਹਰਿਆਣਾ ਵਿੱਚ ਸੀਤ ਲਹਿਰ ਜਾਰੀ  ਫਰੀਦਕੋਟ ਵਿੱਚ ਪਾਰਾ 2 ਡਿਗਰੀ ਤੱਕ ਪੁੱਜਿਆ
ਠੰਢ ਤੋਂ ਬਚਣ ਲਈ ਚੰਡੀਗੜ੍ਹ ਦੇ ਸੈਕਟਰ-17 ਵਿੱਚ ਅੱਗ ਸੇਕਦੇ ਹੋਏ ਲੋਕ। -ਫਾਈਲ ਫੋਟੋ: ਵਿੱਕੀ ਘਾਰੂ
Advertisement

ਚੰਡੀਗੜ੍ਹ, 19 ਦਸੰਬਰ

Advertisement

ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਵੀਰਵਾਰ ਨੂੰ ਕੜਾਕੇ ਦੀ ਠੰਡ ਜਾਰੀ ਰਹੀ ਅਤੇ ਇਸ ਦੌਰਾਨ ਫਰੀਦਕੋਟ ਦਾ ਘੱਟੋ-ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੋਸਮ ਵਿਭਾਗ ਅਨੁਸਾਰ ਬਠਿੰਡਾ ਵੀ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਰਿਹਾ ਜਿਥੇ ਘੱਟੋ-ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜਦੋਂ ਕਿ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 4.6 ਅਤੇ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Advertisement

ਪੰਜਾਬ ਹੋਰ ਸ਼ਹਿਰ ਵੀ ਰਹੇ ਠੰਢੇ

ਵਿਭਾਗ ਦੇ ਅੰਕੜਿਆਂ ਅਨੁਸਾਰ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 5.6 ਡਿਗਰੀ ਸੈਲਸੀਅਸ ਅਤੇ ਪਟਿਆਲਾ ਦਾ ਘੱਟੋ-ਘੱਟ ਤਾਪਮਾਨ 6.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 7.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਦੱਸਿਆ ਕਿ ਨਾਲ ਲੱਗਦੇ ਸੂਬੇ ਹਰਿਆਣਾ ਦੇ ਹਿਸਾਰ ਵਿੱਚ ਘੱਟੋ-ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸਿਰਸਾ ਅਤੇ ਕਰਨਾਲ ਵੀ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਰਹੇ ਦੋਵਾਂ ਥਾਵਾਂ ਦਾ ਤਾਪਮਾਨ 3.2 ਅਤੇ 5.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਿਭਾਗ ਵੱਲੋਂ ਜਾਰੀ ਰਿਪੋਰਟ ਅਨੁਸਾਰ ਰੋਹਤਕ ਵਿਚ ਘੱਟੋ-ਘੱਟ ਤਾਪਮਾਨ 5.6 ਡਿਗਰੀ ਅਤੇ ਅੰਬਾਲਾ ਵਿਚ ਘੱਟੋ-ਘੱਟ 8.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੀਟੀਆਈ

Advertisement
Author Image

Puneet Sharma

View all posts

Advertisement