ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਤ ਲਹਿਰ ਨੇ ਦਿੱਲੀ ਵਾਸੀਆਂ ਨੂੰ ਕਾਂਬਾ ਛੇੜਿਆ

07:43 AM Dec 31, 2024 IST
ਦਿੱਲੀ ਦੇ ਵਿਜੈ ਚੌਕ ਵਿੱਚ ਸੋਮਵਾਰ ਨੂੰ ਪਈ ਹੋਈ ਸੰਘਣੀ ਧੁੰਦ। -ਫੋਟੋ: ਏਐੱਨਆਈ

ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਦਸੰਬਰ
ਭਾਰਤ ਮੌਸਮ ਵਿਭਾਗ ਵੱਲੋਂ ਸੀਤ ਲਹਿਰ ਦੀ ਚਿਤਾਵਨੀ ਦਿੱਤੀ ਗਈ ਹੈ ਜਿਸ ਤਹਿਤ ਠੰਡ ਨੇ ਪੂਰੇ ਉੱਤਰੀ ਭਾਰਤ ਵਿੱਚ ਜ਼ੋਰ ਫੜ ਲਿਆ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਵੀ ਤਾਪਮਾਨ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ। ਅੱਜ ਦਿੱਲੀ ਵਿਚ ਸੰਘਣੀ ਧੁੰਦ ਪਈ ਜਿਸ ਕਾਰਨ ਪਾਰਾ ਹੋਰ ਹੇਠਾਂ ਆ ਗਿਆ ਹੈ।
ਮੌਸਮ ਵਿਭਾਗ ਅਨੁਸਾਰ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਮੌਕੇ ਠੰਢ ਨੇ ਅੱਜ ਲੋਕਾਂ ਨੂੰ ਕੰਬਣੀ ਛੇੜੀ ਰੱਖੀ। ਖਾਸ ਕਰਕੇ ਬੇਸਹਾਰਾ ਲੋਕਾਂ ਲਈ ਠੰਢ ਆਫ਼ਤ ਬਣ ਕੇ ਆਈ ਹੈ। ਦਿੱਲੀ ਸਰਕਾਰ ਦੇ ਆਸਰਾ ਘਰ ਵੀ ਬੇਘਰੇ ਲੋਕਾਂ ਲਈ ਨਾਕਾਫੀ ਸਾਬਤ ਹੋ ਰਹੇ ਹਨ। ਰਿਕਸ਼ਾ ਚਾਲਕ ਤੇ ਮੰਗਤੇ ਆਦਿ ਬੱਸ ਸ਼ੈਲਟਰਾਂ ਵਿੱਚ ਠੰਢੀਆਂ ਰਾਤਾਂ ਦੌਰਾਨ ਪਨਾਹ ਲੈਣ ਲਈ ਮਜਬੂਰ ਹਨ। ਠੰਢ ਵਧਣ ਕਾਰਨ ਕਾਰੋਬਾਰੀ ਘੰਟੇ ਵੀ ਘੱਟ ਗਏ ਹਨ। ਕੌਮੀ ਰਾਜਧਾਨੀ ਵਿਚ ਠੰਢ ਵਧਣ ਕਾਰਨ ਲੋਕਾਂ ਨੇ ਹੀਟਰਾਂ ਦੀ ਵਰਤੋਂ ਵੀ ਸ਼ੁਰੂ ਕਰ ਦਿੱਤੀ ਹੈ। ਸਕੂਲਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਘੱਟ ਰਹੀ।

Advertisement

ਰਿਕਾਰਡ ਮੀਂਹ ਪੈਣ ਤੋਂ ਬਾਅਦ ਪ੍ਰਦੂਸ਼ਣ ਤੋਂ ਰਾਹਤ

ਦਿੱਲੀ ਐਨਸੀਆਰ ਵਿੱਚ ਮੀਂਹ ਪੈਣ ਮਗਰੋਂ ਪ੍ਰਦੂਸ਼ਣ ਵਿੱਚ ਸੁਧਾਰ ਹੋਇਆ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ ਅੱਜ ਸਵੇਰੇ 6 ਵਜੇ ਦੇ ਕਰੀਬ 183 ਰਿਹਾ। ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਦੱਸਿਆ ਕਿ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਘੱਟ ਹੈ। ਐਤਵਾਰ ਨੂੰ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਸੀ ਜੋ ਮੌਸਮੀ ਔਸਤ ਤੋਂ ਛੇ ਡਿਗਰੀ ਵੱਧ ਸੀ। ਤਾਪਮਾਨ ਵਿੱਚ ਗਿਰਾਵਟ ਦੇ ਨਾਲ ਉੱਤਰੀ ਭਾਰਤ ਕੰਬ ਰਿਹਾ ਹੈ ਤੇ ਸੀਤ ਲਹਿਰ ਨੇ ਜ਼ੋਰ ਫੜ ਲਿਆ ਹੈ। ਦਿੱਲੀ ਦੇ ਲੋਕਾਂ ਨੂੰ ਅੱਜ ਸਰਦ ਹਵਾਵਾਂ ਦਾ ਸਾਹਮਣਾ ਕਰਨਾ ਪਿਆ ਜਿਸ ਕਾਰਨ ਸੜਕੀ ਆਵਾਜਾਈ ਵੀ ਪ੍ਰਭਾਵਿਤ ਹੋਈ। ਆਈਐਮਡੀ ਨੇ ਸੋਮਵਾਰ ਨੂੰ ਬਹੁਤ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਅਤੇ ਕਈ ਇਲਾਕਿਆਂ ਵਿੱਚ ਧੁੰਦ ਛਾਈ ਰਹੀ। ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 18 ਡਿਗਰੀ ਸੈਲਸੀਅਸ ਅਤੇ 6 ਡਿਗਰੀ ਸੈਲਸੀਅਸ ਦੇ ਆਸ ਪਾਸ ਸੀ। ਸਮੀਰ ਐਪ ਵਿੱਚ ਸੂਚੀਬੱਧ ਸ਼ਹਿਰ ਦੇ 38 ਨਿਗਰਾਨੀ ਸਟੇਸ਼ਨਾਂ ’ਤੇ ਏਕਿਊਆਈ 23 ਸੀ, ਜਦੋਂ ਕਿ ਇੱਕ ਸਟੇਸ਼ਨ ਦਿਲਸ਼ਾਦ ਗਾਰਡਨ ਵਿੱਚ ਏਕਿਊਆਈ 95 ਦਰਜ ਕੀਤਾ ਗਿਆ।

Advertisement
Advertisement