For the best experience, open
https://m.punjabitribuneonline.com
on your mobile browser.
Advertisement

ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ

07:35 AM Apr 05, 2024 IST
ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਸੰਦੌੜ, 4 ਅਪਰੈਲ
ਨੇੜਲੇ ਪਿੰਡ ਚੱਕ ਸੇਖੂਪੁਰ ਕਲਾਂ ਵਿੱਚ ਦੀਪ ਸਿੱਧੂ ਦੇ ਜਨਮ ਦਿਨ ਮੌਕੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਕਰਵਾਏ ਗਏ। ਸਰਪੰਚ ਧਰਮਿੰਦਰ ਸਿੰਘ ਦੀ ਅਗਵਾਈ ਹੇਠ ਹੋਏ ਸਮਾਗਮ ਵਿੱਚ 11 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਪੂਰਨ ਗੁਰਮਰਿਯਾਦਾ ਅਨੁਸਾਰ ਆਨੰਦ ਕਾਰਜ ਕਰਵਾਏ ਗਏ। ਸਮਾਰੋਹ ਵਿੱਚ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ, ਬਾਬਾ ਮਨਪ੍ਰੀਤ ਸਿੰਘ ਖਾਲਸਾ ਅਲੀਪੁਰ ਵਾਲੇ ਤੇ ਬਾਬਾ ਬਖਸੀਸ ਸਿੰਘ ਨੇ ਸ਼ਿਰਕਤ ਕੀਤੀ। ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਲੋੜਵੰਦ ਲੋਕਾਂ ਦੀ ਮਦਦ ਕਰਨਾ ਸਾਡਾ ਫਰਜ਼ ਬਣਦਾ ਹੈ।

Advertisement

Advertisement
Author Image

Advertisement
Advertisement
×