For the best experience, open
https://m.punjabitribuneonline.com
on your mobile browser.
Advertisement

ਵਾਤਾਵਰਨ ਦੀ ਸੰਭਾਲ ’ਚ ਯੋਗਦਾਨ ਪਾਉਣ ਕਾਲਜ: ਬਰਾੜ

06:50 AM Sep 26, 2024 IST
ਵਾਤਾਵਰਨ ਦੀ ਸੰਭਾਲ ’ਚ ਯੋਗਦਾਨ ਪਾਉਣ ਕਾਲਜ  ਬਰਾੜ
ਕਾਲਜ ’ਚ ਸੋਲਰ ਪਲਾਂਟ ਦਾ ਉਦਘਾਟਨ ਕਰਦੇ ਹੋਏ ਮੁੱਖ ਮਹਿਮਾਨ ਤੇ ਪ੍ਰਬੰਧਕ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਸਤੰਬਰ
ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ-26 ਵਿੱਚ ਅੱਜ ਡਾਇਰੈਕਟਰ ਹਾਇਰ ਐਜੂਕੇਸ਼ਨ ਰੁਬਿੰਦਰਜੀਤ ਸਿੰਘ ਬਰਾੜ ਨੇ 270 ਕਿਲੋਵਾਟ ਸੋਲਰ ਪਾਵਰ ਪਲਾਂਟ ਦਾ ਉਦਘਾਟਨ ਕੀਤਾ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਨਵਜੋਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡਾਇਰੈਕਟਰ ਬਰਾੜ ਦਾ ਸਵਾਗਤ ਕੀਤਾ। ਸ੍ਰੀ ਬਰਾੜ ਨੇ ਕਿਹਾ ਕਿ ਸੋਲਰ ਪਾਵਰ ਪਲਾਂਟ ਕਲੀਨ ਤੇ ਗਰੀਨ ਐਨਰਜੀ ਹੈ ਤੇ ਸਮੇਂ ਦਾ ਹਾਣ ਦਾ ਬਣਨ ਲਈ ਨਵੀਂ ਤਕਨਾਲੋਜੀ ਨਾਲ ਜੁੜਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਕਾਲਜ ਆਪਣਾ ਬਣਦਾ ਯੋਗਦਾਨ ਪਾਉਣ। ਦੱਸਣਾ ਬਣਦਾ ਹੈ ਕਿ ਇਸ ਕਾਲਜ ਵਿਚ ਪਹਿਲਾਂ ਹੀ 100 ਕਿਲੋਵਾਟ ਦਾ ਸੋਲਰ ਪਲਾਂਟ ਲੱਗਿਆ ਹੋਇਆ ਹੈ।
ਇਸ ਮੌਕੇ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਗੁਰਦੇਵ ਸਿੰਘ ਬਰਾੜ, ਸਕੱਤਰ ਜਨਰਲ ਕਰਨਲ ਸੇਵਾਮੁਕਤ ਜਸਮੇਰ ਸਿੰਘ ਬਾਲਾ, ਸੰਯੁਕਤ ਸਕੱਤਰ ਕਰਨਦੀਪ ਸਿੰਘ ਚੀਮਾ ਆਦਿ ਹਾਜ਼ਰ ਸਨ। ਪ੍ਰਿੰਸੀਪਲ ਨੇ ਕਿਹਾ ਕਿ ਕਾਲਜ ਵਾਤਾਵਰਨ ਦੀ ਸੰਭਾਲ ਲਈ ਯਤਨਸ਼ੀਲ ਹੈ।

Advertisement

Advertisement
Advertisement
Author Image

Advertisement