ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋ ਮੋਟਰਸਾਈਕਲਾਂ ਦੀ ਟੱਕਰ; ਨੌਜਵਾਨ ਦੀ ਮੌਤ

08:51 AM Jun 15, 2024 IST

ਜ਼ੀਰਾ:

Advertisement

ਇੱਥੋਂ ਦੀ ਜ਼ੀਰਾ-ਫਿਰੋਜ਼ਪੁਰ ਸੜਕ ’ਤੇ ਦੂਨ ਵੈਲੀ ਪਬਲਿਕ ਸਕੂਲ ਦੇ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਸਿਵਲ ਹਸਪਤਾਲ ਜ਼ੀਰਾ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਜੰਟ ਸਿੰਘ ਵਾਸੀ ਜ਼ੀਰਾ ਨੇ ਦੱਸਿਆ ਕਿ ਬੀਤੀ 9 ਜੂਨ ਨੂੰ ਉਨ੍ਹਾਂ ਦਾ ਲੜਕਾ ਪ੍ਰਦੀਪ ਸਿੰਘ (19) ਆਪਣੇ ਮੋਟਰਸਾਈਕਲ ’ਤੇ ਜ਼ੀਰਾ ਵੱਲ ਆ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਮੋਟਰਸਾਈਕਲ ਚਾਲਕ ਸੁਖਚੈਨ ਸਿੰਘ ਵਾਸੀ ਪਿੰਡ ਫੇਰੋਕੇ ਨੇ ਜ਼ੋਰਦਾਰ ਟੱਕਰ ਮਾਰੀ, ਜਿਸ ਦੌਰਾਨ ਪ੍ਰਦੀਪ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਇਲਾਜ ਦੌਰਾਨ ਜ਼ੀਰਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਅੱਜ ਉਸ ਦੀ ਮੌਤ ਹੋ ਗਈ। ਸਿਵਲ ਹਸਪਤਾਲ ਜ਼ੀਰਾ ਵਿੱਚ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਥਾਣਾ ਸਿਟੀ ਜ਼ੀਰਾ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਪੱਤਰ ਪ੍ਰੇਰਕ

Advertisement
Advertisement