ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋ ਮੋਟਰਸਾਈਕਲਾਂ ਦੀ ਟੱਕਰ, ਇੱਕ ਹਲਾਕ

08:32 AM Sep 26, 2024 IST

ਪੱਤਰ ਪ੍ਰੇਰਕ
ਜੀਂਦ, 25 ਸਤੰਬਰ
ਪਿੰਡ ਸਿੱਲਾਖੇੜੀ ਕੋਲ ਦੋ ਮੋਟਰਸਾਈਕਲਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਪਿੰਡ ਸਿੱਲਾਖੇੜੀ ਵਾਸੀ ਅਨਿਲ ਵੱਲੋਂ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹ ਗਿਆ ਕਿ ਉਸ ਦਾ ਚਾਚਾ ਰਮੇਸ਼ ਬੀਤੀ ਸ਼ਾਮ ਖੇਤ ਵਿੱਚ ਪਾਣੀ ਲਾ ਕੇ ਮੋਟਰਸਾਈਕਲ ’ਤੇ ਘਰ ਨੂੰ ਰਿਹਾ ਸੀ ਤੇ ਉਹ ਵੀ ਅਪਣੇ ਚਾਚਾ ਦੇ ਪਿੱਛੇ-ਪਿੱਛੇ ਮੋਟਰਸਾਈਕਲ ’ਤੇ ਆ ਰਿਹਾ ਸੀ। ਜਿਵੇਂ ਹੀ ਉਸ ਦੇ ਚਾਚਾ ਨੇ ਮੋਟਰਸਾਈਕਲ ਸੜਕ ’ਤੇ ਚੜ੍ਹਾਇਆ ਤਾਂ ਜੀਂਦ ਵੱਲੋਂ ਤੇਜ਼ ਰਫ਼ਤਾਰ ਨਾਲ ਆ ਰਹੇ ਮੋਟਰਸਾਈਕਲ ਨੇ ਟੱਕਰ ਮਾਰੀ। ਇਸ ਕਾਰਨ ਚਾਚਾ ਰਮੇਸ਼ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲਿਆਂਦਾ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪਹਿਲਾਂ ਪਾਣੀਪਤ ਹਸਪਤਾਲ ਰੈਫਰ ਕਰ ਦਿੱਤਾ। ਰਸਤੇ ਵਿੱਚ ਉਸ ਦੀ ਹਾਲਤ ਜ਼ਿਆਦਾ ਖਰਾਬ ਹੋਣ ਕਾਰਨ ਸਫੀਦੋਂ ਹਸਪਤਾਲ ਵਿੱਚ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲੀਸ ਨੇ ਇਸ ਸੰਬਧੀ ਕੇਸ ਦਰਜ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ।

Advertisement

Advertisement