ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ
07:07 AM Aug 07, 2024 IST
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 6 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੁਰੱਖਿਆ ਤੇ ਸਤਿਕਾਰ ਲਈ ਪਹਿਰਾ ਦੇਣ ਵਾਲੀਆਂ ਕਮੇਟੀਆਂ ਬਣਾਉਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅਜਿਹੀਆਂ ਕਾਰਵਾਈਆਂ ਦੇ ਮੱਦੇਨਜ਼ਰ ਗੁਰਦੁਆਰਿਆਂ ਦੇ ਗ੍ਰੰਥੀ ਸਿੰਘਾਂ ਨੂੰ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਅਤੇ ਚੌਕਸੀ ਰੱਖਣ ਲਈ ਦਿੱਤੇ ਦਿਸ਼ਾ-ਨਿਰਦੇਸ਼ਾਂ ਬਾਰੇ ਵੀ ਜਾਣਕਾਰੀ ਦਿਤੀ। ਇਸ ਤੋਂ ਇਲਾਵਾ ਨਿਸ਼ਾਨ ਸਾਹਿਬ ਦੇ ਪੁਰਾਤਨ ਰੰਗ ਨੂੰ ਸੰਭਾਲਣ ਦੇ ਫੈਸਲੇ ਦੀ ਸ਼ਲਾਘਾ ਕੀਤੀ।
Advertisement
Advertisement