ਦਹਾਕਿਆਂ ਤੋਂ ਰੈਗੂਲਰ ਨਾ ਹੋਈ ਕਲੋਨੀ; ਲੋਕਾਂ ’ਚ ਰੋਸ
07:33 AM Mar 25, 2025 IST
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 24 ਮਾਰਚ
ਕਿਸਾਨ-ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਅੱਜ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਵਿਖੇ ਹੋਈ ਮੀਟਿੰਗ ਵਿੱਚ ਸਰਕਾਰੀ ਜਬਰ ਅਤੇ ਕਿਸਾਨਾਂ ਮੰਗਾਂ ’ਤੇ ਚਰਚਾ ਕਰਦਿਆਂ ਅਗਲੇ ਸੰਘਰਸ਼ ਲਈ ਵੱਡੇ ਐਲਾਨ ਕੀਤੇ ਗਏ। ਕਿਸਾਨ ਆਗੂ ਸੁਖਵਿੰਦਰ ਸਿੰਘ ਸਭਰਾ, ਸੁਖਦੇਵ ਸਿੰਘ ਭੋਜਰਾਜ, ਤੇਜਬੀਰ ਸਿੰਘ ਪੰਜੋਖਰਾ, ਅਮਰਜੀਤ ਸਿੰਘ ਰਾੜਾ, ਸੁਰਜੀਤ ਸਿੰਘ ਫੂਲ, ਮਨਜੀਤ ਸਿੰਘ ਨਿਆਲ, ਜਸਬੀਰ ਸਿੰਘ ਪਿੱਦੀ, ਸ਼ਮਸ਼ੇਰ ਸਿੰਘ ਅਠਵਾਲ, ਬਲਕਾਰ ਸਿੰਘ ਬੈਂਸ, ਰਾਣਾ ਰਣਬੀਰ ਸਿੰਘ ਨੇ ਕਿਹਾ ਕਿ ਪੂਰੇ ਦੇਸ਼ ਨੇ ਅੱਖੀਂ ਦੇਖਿਆ ਕਿ ਕਿਵੇਂ 19 ਮਾਰਚ ਨੂੰ ਕੇਂਦਰ ਨਾਲ ਮੀਟਿੰਗ ਕਰ ਰਹੇ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਸੰਨ 1947 ਅਤੇ 1984 ਵਰਗੇ ਹਾਲਾਤ ਪੈਦਾ ਕੀਤੇ ਗਏ ਅਤੇ ਸੈਂਕੜੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
Advertisement
Advertisement