ਪੀਯੂ ਜ਼ੋਨਲ ਯੂਥ ਐਂਡ ਹੈਰੀਟੇਜ ਫੈਸਟੀਵਲ ਵਿੱਚ ਝਲਕੇ ਵਿਰਾਸਤ ਦੇ ਰੰਗ
ਪੱਤਰ ਪ੍ਰੇਰਕ
ਚੰਡੀਗੜ੍ਹ, 22 ਅਕਤੂਬਰ
ਪੰਜਾਬ ਯੂਨੀਵਰਸਿਟੀ ਵਿੱਚ ਜ਼ੋਨਲ ਯੂਥ ਐਂਡ ਹੈਰੀਟੇਜ ਫੈਸਟੀਵਲ-2024 ਦੇ ਦੂਜੇ ਦਿਨ ਵਿਦਿਆਰਥੀਆਂ ਵਿੱਚ ਕਮਾਲ ਦੇ ਹੁਨਰ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ। ਸੰਗੀਤ, ਡਾਂਸ, ਥੀਏਟਰ ਅਤੇ ਫਾਈਨ ਆਰਟਸ ਦੇ ਮੁਕਾਬਲਿਆਂ ਨਾਲ ਇਸ ਫੈਸਟੀਵਲ ਵਿੱਚ ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਖ਼ੂਬਸੂਰਤ ਢੰਗ ਨਾਲ ਦਰਸਾਇਆ ਗਿਆ।
ਪੋਸਟ-ਗ੍ਰੈਜੂਏਟ ਸਰਕਾਰੀ ਕਾਲਜ ਫਾਰ ਗਰਲਜ਼ ਸੈਕਟਰ-42 ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਚੰਡੀਗੜ੍ਹ ਨੇ ਸ਼ਬਦ ਗਾਇਨ ਵਰਗ ਵਿੱਚ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਭਜਨ ਗਾਇਨ ਵਰਗ ਵਿੱਚ ਪੋਸਟ-ਗ੍ਰੈਜੂਏਟ ਸਰਕਾਰੀ ਕਾਲਜ ਫਾਰ ਗਰਲਜ਼ ਸੈਕਟਰ-11 ਚੰਡੀਗੜ੍ਹ ਨੇ ਪਹਿਲਾ, ਡੀਏਵੀ ਪੀਜੀ ਕਾਲਜ ਸੈਕਟਰ-10 ਨੇ ਦੂਜਾ ਜਦੋਂਕਿ ਪੋਸਟ-ਗ੍ਰੈਜੂਏਟ ਸਰਕਾਰੀ ਕਾਲਜ ਸੈਕਟਰ-11 ਅਤੇ ਜੀਜੀਡੀਐਸਡੀ ਕਾਲਜ ਸੈਕਟਰ-32, ਚੰਡੀਗੜ੍ਹ ਨੇ ਦੋ ਸਥਾਨ ਹਾਸਲ ਕੀਤੇ।
ਲੋਕ ਸਾਜ਼ਾਂ ਦੀ ਸ਼੍ਰੇਣੀ ਵਿੱਚ ਪੋਸਟ-ਗ੍ਰੈਜੂਏਟ ਕਾਲਜ ਫਾਰ ਗਰਲਜ਼ ਸੈਕਟਰ-11 ਚੰਡੀਗੜ੍ਹ ਨੇ ਪਹਿਲਾ, ਪੋਸਟ-ਗ੍ਰੈਜੂਏਟ ਸਰਕਾਰੀ ਕਾਲਜ ਸੈਕਟਰ-46 ਨੇ ਦੂਜਾ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਨੇ ਤੀਜਾ ਸਥਾਨ ਹਾਸਲ ਕੀਤਾ।
ਫੈਸਟੀਵਲ ਵਿੱਚ ਅਚਾਨਕ ਪਹੁੰਚੀ ਓਲੰਪਿਕ ਤਮਗਾ ਜੇਤੂ ਮਨੂ ਭਾਸਕਰ ਨੇ ਪੀਯੂ ਦੇ ਜਿਮਨੇਜ਼ੀਅਮ ਹਾਲ ਵਿੱਚ ਲੋਕ-ਨਾਚ ਮੁਕਾਬਲਿਆਂ ਦਾ ਆਨੰਦ ਮਾਣਿਆ। ਹਾਲ ਵਿੱਚ ਝੂਮਰ ਦੀ ਪੇਸ਼ਕਾਰੀ ਨੂੰ ਦਰਸ਼ਕਾਂ ਨੇ ਵਿਸ਼ੇਸ਼ ਤੌਰ ’ਤੇ ਸਲਾਹਿਆ।