For the best experience, open
https://m.punjabitribuneonline.com
on your mobile browser.
Advertisement

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਪਾਸ ਆਊਟ ਕੈਡਿਟਾਂ ਦੀ ਯਾਦਗਾਰੀ ਮਿਲਣੀ

03:19 PM Jun 26, 2024 IST
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਪਾਸ ਆਊਟ ਕੈਡਿਟਾਂ ਦੀ ਯਾਦਗਾਰੀ ਮਿਲਣੀ
Advertisement

ਚੰਡੀਗੜ੍ਹ, 26 ਜੂਨ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ ਵੱਲੋਂ ਆਪਣੇ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਇਸ ਸੰਸਥਾ ਦੇ ਬਾਨੀ ਡਾਇਰੈਕਟਰ ਅਤੇ ਗਵਰਨਿੰਗ ਬਾਡੀ ਦੇ ਮੈਂਬਰ ਮੇਜਰ ਜਨਰਲ ਬੀਐੱਸ ਗਰੇਵਾਲ (ਸੇਵਾਮੁਕਤ) ਨੇ ਕੀਤੀ। ਸਮਾਗਮ ਵਿੱਚ ਪ੍ਰੈਪਰੇਟਰੀ ਇੰਸਟੀਚਿਊਟ ਦੇ 43 ਸਾਬਕਾ ਵਿਦਿਆਰਥੀਆਂ ਦਾ ਅਚੀਵਰ ਐਵਾਰਡ ਨਾਲ ਸਨਮਾਨ ਕੀਤਾ ਗਿਆ, ਜਿਨ੍ਹਾਂ ਵਿੱਚੋਂ ਦਸ ਕੈਡਿਟ ਮਈ-ਜੂਨ 2024 ’ਚ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ ਹਨ।

Advertisement

ਇਨ੍ਹਾਂ ਤੋਂ ਇਲਾਵਾ ਨੈਸ਼ਨਲ ਡਿਫੈਂਸ ਅਕੈਡਮੀ (ਐੱਨਡੀਏ) ਤੋਂ ਪਾਸ ਕੈਡਿਟ ਅਤੇ ਮੌਜੂਦਾ ਸਮੇਂ ਵਿੱਚ ਐੱਨਡੀਏ/ਹੋਰ ਟਰੇਨਿੰਗ ਅਕੈਡਮੀਆਂ ਵਿੱਚ ਸਿਖਲਾਈ ਲੈ ਰਹੇ ਕੈਡਿਟ ਵੀ ਸ਼ਾਮਲ ਸਨ। ਸਨਮਾਨ ਹਾਸਲ ਕਰਨ ਵਾਲੇ ਸਾਬਕਾ ਕੈਡਿਟਾਂ ਵਿੱਚ ਇਸ ਸੰਸਥਾ ਦੇ ਪਹਿਲੇ ਕੋਰਸ ਦੇ ਤਿੰਨ ਅਚੀਵਰ ਵੀ ਸ਼ਾਮਲ ਸਨ, ਜਿਨ੍ਹਾਂ ਨੇ ਆਪਣੀ ਡਿਊਟੀ ਤੋਂ ਛੁੱਟੀ ਲੈ ਕੇ ਵਿਸ਼ੇਸ਼ ਤੌਰ ਉਤੇ ਸਮਾਗਮ ਵਿੱਚ ਸ਼ਿਰਕਤ ਕੀਤੀ। ਮੇਜਰ ਜਨਰਲ ਬੀਐੱਸ ਗਰੇਵਾਲ ਨੇ ਸਫ਼ਲ ਕੈਡਿਟਾਂ ਦੀ ਸ਼ਲਾਘਾ ਕੀਤੀ। ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐੱਚ. ਚੌਹਾਨ (ਸੇਵਾਮੁਕਤ) ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਏਐੱਫਪੀਆਈ ਨੇ ਹੁਣ ਤੱਕ 229 ਕੈਡਿਟਾਂ ਨੂੰ ਐੱਨਡੀਏ /ਹੋਰ ਅਕੈਡਮੀਆਂ ਵਿੱਚ ਭੇਜਿਆ ਹੈ। ਐੱਸਐੱਸਬੀ ਪਾਸ ਕਰਨ ਵਾਲੇ 22 ਕੈਡਿਟਾਂ ਨੂੰ ਐੱਨਡੀਏ ਵਿੱਚ ਸ਼ਾਮਲ ਹੋਣ ਸਬੰਧੀ ਪੱਤਰ ਮਿਲਣੇ ਸ਼ੁਰੂ ਹੋ ਗਏ ਹਨ। ਇਹ ਸੰਸਥਾ ਹਥਿਆਰਬੰਦ ਬਲਾਂ ਲਈ ਕੈਡਿਟ ਤਿਆਰ ਕਰਨ ਵਿੱਚ ਸਰਬੋਤਮ ਸੰਸਥਾ ਵਜੋਂ ਉਭਰੀ ਹੈ।

Advertisement
Author Image

Advertisement
Advertisement
×