ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਪਾਠ ਆਰੰਭ

08:46 AM Oct 18, 2024 IST
ਦਰਬਾਰ ਸਾਹਿਬ ਅੰਮਿ੍ਰਤਸਰ ਨੂੰ ਫੁੱਲਾਂ ਨਾਲ ਸਜਾਉਂਦੇ ਹੋਏ ਕਾਰੀਗਰ। -ਫੋਟੋ: ਪੰਜਾਬੀ ਟਿ੍ਰਬਿਊਨ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 17 ਅਕਤੂਬਰ
ਚੌਥੇ ਪਾਤਸ਼ਾਹ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੱਚਖੰਡ ਦਰਬਾਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਲਗਪਗ ਮੁਕੰਮਲ ਹਨ। ਸ੍ਰੀ ਦਰਬਾਰ ਸਾਹਿਬ ਵਿਖੇ ਫੁੱਲਾਂ ਨਾਲ ਸੁੰਦਰ ਸਜਾਵਟ ਦੀ ਸੇਵਾ ਵੀ
ਸ਼ੁਰੂ ਹੋ ਗਈ ਹੈ ਅਤੇ ਭਲਕੇ 18 ਅਕਤੂਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ।
19 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅੱਜ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਆਰੰਭ ਹੋ ਗਿਆ ਹੈ, ਜਿਸ ਦਾ ਭੋਗ 19 ਅਕਤੂਬਰ ਨੂੰ ਪਾਇਆ ਜਾਵੇਗਾ। ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਸਤਨਾਮ ਸਿੰਘ ਰਿਆੜ ਤੇ ਸੰਗਤ ਹਾਜ਼ਰ ਸੀ।
ਇਸ ਮੌਕੇ ਪ੍ਰਤਾਪ ਸਿੰਘ ਨੇ ਗੁਰਪੁਰਬ ਸਮਾਗਮਾਂ ਸਬੰਧੀ ਬਾਰੇ ਦੱਸਿਆ ਕਿ ਭਲਕੇ 18 ਅਕਤੂਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਪਲਾਜ਼ਾ ਘੰਟਾ ਘਰ, ਜੱਲ੍ਹਿਆਂਵਾਲਾ ਬਾਗ, ਘਿਓ ਮੰਡੀ ਚੌਕ, ਸ਼ੇਰਾਂ ਵਾਲ ਗੇਟ, ਮਹਾਂ ਸਿੰਘ ਗੇਟ, ਚੌਕ ਰਾਮ ਬਾਗ, ਹਾਲ ਗੇਟ, ਹਾਥੀ ਗੇਟ, ਲੋਹਗੜ੍ਹ ਗੇਟ, ਲਾਹੌਰੀ ਗੇਟ, ਬੇਰੀ ਗੇਟ, ਖ਼ਜ਼ਾਨਾ ਗੇਟ, ਗੇਟ ਹਕੀਮਾਂ, ਭਗਤਾਂ ਵਾਲਾ ਚੌਕ, ਚਾਟੀਵਿੰਡ ਗੇਟ, ਸੁਲਤਾਨਵਿੰਡ ਗੇਟ, ਘਿਓ ਮੰਡੀ ਚੌਕ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਉਨ੍ਹਾਂ ਦੱਸਿਆ ਕਿ 18 ਅਕਤੂਬਰ ਨੂੰ ਰਾਤ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ/ਪੜਤਾਲ ਸ਼ਬਦ ਗਾਇਨ ਕੀਰਤਨ ਦਰਬਾਰ ਹੋਵੇਗਾ, ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਜਥੇ ਸੰਗਤ ਨੂੰ ਰਾਗ ਆਧਾਰਿਤ ਕੀਰਤਨ ਸਰਵਣ ਕਰਵਾਉਣਗੇ। ਗੁਰਪੁਰਬ ਵਾਲੇ ਦਿਨ 19 ਅਕਤੂਬਰ ਨੂੰ ਜਿਥੇ ਸਾਰਾ ਦਿਨ ਧਾਰਮਿਕ ਦੀਵਾਨ ਸਜਣਗੇ, ਉਥੇ ਹੀ ਸੱਚਖੰਡ ਦਰਬਾਰ ਸਾਹਿਬ, ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟਲ ਰਾਇ ਸਾਹਿਬ ਵਿਖੇ ਜਲੌਅ ਸਜਣਗੇ। ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਹੋਵੇਗੀ।

Advertisement

Advertisement