For the best experience, open
https://m.punjabitribuneonline.com
on your mobile browser.
Advertisement

ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਉਤਸਵ ਸਮਾਗਮ ਆਰੰਭ

10:29 AM Jun 17, 2024 IST
ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਉਤਸਵ ਸਮਾਗਮ ਆਰੰਭ
ਗੁਰਦੁਆਰੇ ਵਿੱਚ ਚੱਲ ਰਹੀ ਅਖੰਡ ਪਾਠ ਦੀ ਲੜੀ।
Advertisement

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 16 ਜੂਨ
ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੀ ਪਹਿਲੀ ਲੜੀ ਨਾਲ ਅੱਜ ਇਤਿਹਾਸਕ ਗੁਰਦੁਆਰਾ 6ਵੀਂ ਪਾਤਸ਼ਾਹੀ ਕੁਰੂਕਸ਼ੇਤਰ ਵਿਚ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਉਤਸਵ ਸਮਾਗਮ ਸ਼ੁਰੂ ਹੋ ਗਿਆ। ਇਸ ਦੌਰਾਨ ਗੁਰਦੁਆਰੇ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਗੁਰਦਾਸ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਤੇ ਅਖੰਡ ਪਾਠ ਦੀ ਪਹਿਲੀ ਲੜੀ ਦਾ ਆਰੰਭ ਕੀਤਾ। ਅਤਿ ਦੀ ਗਰਮੀ ਦੇ ਬਾਵਜੂਦ ਸੰਗਤ ਵਿਚ ਪੂਰਾ ਉਤਸ਼ਾਹ ਦੇਖਣ ਨੂੰ ਮਿਲਿਆ।
ਸਮਾਗਮ ਵਿਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ ਤੇ ਸੀਨੀਅਰ ਮੀਤ ਪ੍ਰਧਾਨ ਬੀਬੀ ਰਵਿੰਦਰ ਕੌਰ ਅਜਰਾਣਾ ਨੇ ਸੰਗਤ ਦਾ ਧੰਨਵਾਦ ਕੀਤਾ।
ਹਰਿਆਣਾ ਕਮੇਟੀ ਦੇ ਬੁਲਾਰੇ ਕੰਵਲਜੀਤ ਸਿੰਘ ਅਜਰਾਣਾ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰਿਆਣਾ ਕਮੇਟੀ ਵੱਲੋਂ ਇਹ ਦੂਜਾ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਪਹਿਲੀ ਵਾਰ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਓਂਕਾਰ ਸਿੰਘ ਤੇ ਭਾਈ ਕਰਮਜੀਤ ਸਿੰਘ ਦੇ ਜਥੇ ਸੰਗਤ ਨੂੰ ਕੀਰਤਨ ਨਾਲ ਨਿਹਾਲ ਕਰਨਗੇ। ਇਸ ਤੋਂ ਇਲਾਵਾ ਕਥਾਵਾਚਕ ਭਾਈ ਸਾਹਿਬ ਸਿੰਘ ਚੱਕੂ, ਭਾਈ ਜਗਜੀਤ ਸਿੰਘ, ਭਾਈ ਗੁਰਮੀਤ ਸਿੰਘ ਦਨੌਲੀ ਦਾ ਕਵੀਸ਼ਰੀ ਜਥਾ, ਭਾਈ ਲਖਵਿੰਦਰ ਸਿੰਘ ਪਾਰਸ ਦਾ ਢਾਡੀ ਜਥਾ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਨਗੇ। ਸਮਾਗਮ ਵਿਚ ਸੁੰਦਰ ਦਸਤਾਰ ਸਿਖਲਾਈ ਕੈਂਪ ਵੀ ਲਾਇਆ ਜਾਏਗਾ। ਦਸਤਾਰ ਕੈਂਪ ਕੋਚ ਸਿਮਰਨਜੀਤ ਸਿੰਘ ਵੱਲੋਂ ਲਾਇਆ ਜਾਵੇਗਾ।

Advertisement

Advertisement
Advertisement
Author Image

Advertisement