ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਤ ਬਾਬਾ ਸੁੱਚਾ ਸਿੰਘ ਦੇ ਬਰਸੀ ਸਮਾਗਮਾਂ ਦੀ ਸ਼ੁਰੂਆਤ

07:11 AM Aug 26, 2024 IST
ਗਿਆਨੀ ਸੁਲਤਾਨ ਸਿੰਘ ਦਾ ਸਨਮਾਨ ਕਰਦੇ ਹੋਏ ਸੰਤ ਅਮੀਰ ਸਿੰਘ ਅਤੇ ਹੋਰ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 25 ਅਗਸਤ
ਜਵੱਦੀ ਟਕਸਾਲ ਦੇ ਸੰਸਥਾਪਕ ਸੰਤ ਬਾਬਾ ਸੁਚਾ ਸਿੰਘ ਦੀ ਬਰਸੀ ਸਬੰਧੀ ਸਮਾਗਮ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱੇ ਸ਼ੁਰੂ ਹੋ ਗਏ ਹਨ। ਅੱਜ ਸਵੇਰੇ ਸੰਤ ਬਾਬਾ ਅਮੀਰ ਸਿੰਘ ਦੀ ਦੇਖ-ਰੇਖ ਹੇਠ ਸ੍ਰੀ ਅਖੰਡ ਪਾਠ ਦੀ ਆਰੰਭਤਾ ਹੋਈ। ਉਪਰੰਤ ਸਜੇ ਦੀਵਾਨ ਵਿੱਚ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ। ਉਨ੍ਹਾਂ ਮਹਾਪੁਰਸ਼ਾਂ ਦੇ ਜੀਵਨ ਦਾ ਜ਼ਿਕਰ ਕੀਤਾ। ਸੰਤ ਬਾਬਾ ਅਮੀਰ ਸਿੰਘ ਨੇ ਕਥਾ ਕੀਰਤਨ ਕਰਦਿਆਂ ਸੰਗਤ ਨੂੰ ਨਾਮ ਅਭਿਆਸ ਕਰਾਇਆ। ਸਮਾਗਮ ਦੌਰਾਨ ਵੱਖ-ਵੱਖ ਅਕੈਡਮੀਆਂ ਦੇ ਜੱਥਿਆਂ ਵੱਲੋਂ ਤੰਤੀ ਸਾਜ਼ਾਂ ਨਾਲ ਗੁਰਬਾਣੀ ਦੇ ਕੀਰਤਨ ਕੀਤੇ ਗਏ। ਰਾਤ ਦੇ ਦੀਵਾਨ ਵਿੱਚ ਭਾਈ ਸੰਦੀਪ ਸਿੰਘ ਜਵੱਦੀ ਟਕਸਾਲ ਨੇ ਗੁਰ ਇਤਿਹਾਸ ਦੀ ਕਥਾ ਕੀਤੀ ਜਦਕਿ ਗੁਰ ਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਵਿਦਿਆਰਥੀ ਭਾਈ ਸਿਮਰਨਜੀਤ ਸਿੰਘ ਤੇ ਭਾਈ ਨਿਸ਼ਾਨ ਸਿੰਘ ਨੇ ਆਰਤੀ ਅਤੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਸੰਤ ਬਾਬਾ ਅਮੀਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਭਾਈ ਮੇਜਰ ਸਿੰਘ ਖਾਲਸਾ ਪ੍ਰਧਾਨ ਇੰਟਰਨੈਸ਼ਨਲ ਸਿੱਖ ਫੈੱਡਰੇਸ਼ਨ, ਭਾਈ ਜਸਪਾਲ ਸਿੰਘ ਤੇ ਬਲਜੀਤ ਸਿੰਘ ਬੀਤਾ ਨੇ ਗਿਆਨੀ ਸੁਲਤਾਨ ਸਿੰਘ ਸਮੇਤ ਹੋਰ ਸਖ਼ਸ਼ੀਅਤਾਂ ਨੂੰ ਸਨਮਾਨਿਤ ਕੀਤਾ।

Advertisement

Advertisement