For the best experience, open
https://m.punjabitribuneonline.com
on your mobile browser.
Advertisement

ਜਥੇਦਾਰ ਬਾਬਾ ਚੇਤ ਸਿੰਘ ਤੇ ਜਥੇਦਾਰ ਬਾਬਾ ਸੰਤਾ ਸਿੰਘ ਦੀ ਯਾਦ ’ਚ ਬਰਸੀ ਸਮਾਗਮ ਸ਼ੁਰੂ

10:06 AM May 08, 2024 IST
ਜਥੇਦਾਰ ਬਾਬਾ ਚੇਤ ਸਿੰਘ ਤੇ ਜਥੇਦਾਰ ਬਾਬਾ ਸੰਤਾ ਸਿੰਘ ਦੀ ਯਾਦ ’ਚ ਬਰਸੀ ਸਮਾਗਮ ਸ਼ੁਰੂ
ਬਰਸੀ ਸਮਾਗਮ ਦੀ ਆਰੰਭਿਕ ਅਰਦਾਸ ਵਿੱਚ ਸ਼ਾਮਲ ਬਾਬਾ ਬਲਬੀਰ ਸਿੰਘ, ਨਿਹੰਗ ਸਿੰਘ ਤੇ ਸੰਗਤਾਂ।
Advertisement

ਪੱਤਰ ਪ੍ਰੇਰਕ
ਤਲਵੰਡੀ ਸਾਬੋ, 7 ਮਈ
ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 12ਵੇਂ ਮੁਖੀ ਸੱਚਖੰਡ ਵਾਸੀ ਬਾਬਾ ਚੇਤ ਸਿੰਘ ਦੀ 56ਵੀਂ ਅਤੇ 13ਵੇਂ ਮੁਖੀ ਬਾਬਾ ਸੰਤਾ ਸਿੰਘ ਦੀ 16ਵੀਂ ਬਰਸੀ ਸਬੰਧੀ ਤਿੰਨ ਰੋਜ਼ਾ ਧਾਰਮਿਕ ਸਮਾਗਮ ਅੱਜ ਬੁੱਢਾ ਦੇ ਸਥਾਨਕ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਛਾਉਣੀ ਨਿਹੰਗ ਸਿੰਘਾਂ ਵਿੱਚ ਸ਼ੁਰੂ ਹੋ ਗਏ ਹਨ। ਬੁੱਢਾ ਦਲ ਦੇ ਮੌਜੂਦਾ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਬਰਸੀ ਸਮਾਗਮਾਂ ਦੀ ਆਰੰਭਤਾ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਉਣ ਨਾਲ ਹੋਈ। ਆਰੰਭਤਾ ਦੀ ਅਰਦਾਸ ਬਾਬਾ ਬੂਟਾ ਸਿੰਘ ਲੰਬਵਾਲੀ ਵੱਲੋਂ ਕੀਤੀ ਗਈ। ਇਸ ਮੌਕੇ ਬੁੱਢਾ ਦਲ ਦੇ ਮੁੱਖ ਗ੍ਰੰਥੀ ਗਿਆਨੀ ਮੱਘਰ ਸਿੰਘ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਬਰਸੀ ਦੇ ਮੁੱਖ ਸਮਾਗਮ 9 ਮਈ ਨੂੰ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਦਿਨ ਜਿੱਥੇ ਅੰਮ੍ਰਿਤ ਸੰਚਾਰ ਹੋਵੇਗਾ, ਉੱਥੇ ਨਿਹੰਗ ਸਿੰਘਾਂ ਦੇ ਲਾਇਸੈਂਸ ਵੀ ਨਵੇਂ ਬਣਾਏ ਅਤੇ ਰਿਨੀਊ ਕੀਤੇ ਜਾਣਗੇ। ਸਮਾਗਮ ਮੌਕੇ ਬਾਬਾ ਮੇਜਰ ਸਿੰਘ ਮੁਖਤਿਆਰ ਏ ਆਮ ਬੁੱਢਾ ਦਲ, ਭਾਈ ਬਲਦੇਵ ਸਿੰਘ ਢੋਡੀਵਿੰਡੀਆਂ, ਬਾਬਾ ਇੰਦਰ ਸਿੰਘ, ਬਾਬਾ ਸੁਖਵਿੰਦਰ ਸਿੰਘ ਮੋਰ, ਭਾਈ ਮਾਨ ਸਿੰਘ ਲਿਖਾਰੀ ਤੇ ਬਾਬਾ ਪ੍ਰੇਮ ਸਿੰਘ ਵਾਹਿਗੁਰੂ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×