ਸੰਤ ਕਿਸ਼ਨ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮ ਸ਼ੁਰੂ
ਦੇਵਿੰਦਰ ਸਿੰਘ ਜੱਗੀ
ਪਾਇਲ, 30 ਦਸੰਬਰ
ਰਾੜਾ ਸਾਹਿਬ ਸੰਪਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਦੀ ਰਹਿਨੁਮਾਈ ਹੇਠ ਅੱਜ ਬ੍ਰਹਮ ਗਿਆਨੀ ਸੰਤ ਕਿਸ਼ਨ ਸਿੰਘ ਦੀ 34ਵੀਂ ਬਰਸੀ ਸਬੰਧੀ ਸਮਾਗਮਾਂ ਦੀ ਆਰੰਭਤਾ ਹੋਈ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਪ੍ਰਕਾਸ਼ ਹੋਣ ਉਪਰੰਤ ਸਾਰਾ ਦਿਨ ਰਾਗੀਆਂ, ਢਾਡੀਆਂ, ਕਵੀਸ਼ਰਾਂ, ਕਥਾਵਾਚਕਾਂ ਅਤੇ ਪ੍ਰਚਾਰਕਾਂ ਨੇ ਗੁਰਮਤਿ ਵਿਚਾਰਾਂ ਰਾਹੀਂ ਮਹਾਪੁਰਖਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਇਲਾਕੇ ਦੀਆਂ ਵੱਡੀ ਗਿਣਤੀ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ। ਇਸ ਮੌਕੇ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨੇ ਮਹਾਂਪੁਰਸ਼ਾਂ ਦੀ ਜੀਵਨੀ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਮਹਾਪੁਰਸ਼ਾਂ ਨੇ ਆਪਣਾ ਸਾਰਾ ਜੀਵਨ ਲੋਕਾਈ ਨੂੰ ਗੁਰਬਾਣੀ ਨਾਲ ਜੋੜਨ ਲਈ ਕੰਮ ਕੀਤਾ। ਬਰਸੀ ਸਮਾਗਮ ਵਿੱਚ ਭਾਈ ਮਹਿੰਦਰ ਸਿੰਘ ਜੋਸ਼ੀਲਾ, ਭਾਈ ਕੁੰਡਾ ਸਿੰਘ ਮਹੋਲੀ ਕਲਾਂ, ਭਾਈ ਬਲਵੰਤ ਸਿੰਘ ਸਫ਼ਰੀ, ਭਾਈ ਸੋਹਣ ਸਿੰਘ ਸੁਰੀਲਾ, ਭਾਈ ਗੁਰਦੀਪ ਸਿੰਘ, ਭਾਈ ਮਨਵੀਰ ਸਿੰਘ, ਭਾਈ ਰਮੇਸ਼ ਸਿੰਘ ਬੱਗਾ, ਭਾਈ ਮੁਖਤਿਆਰ ਸਿੰਘ ਰੁੜਕੀ, ਬੀਬੀ ਦਵਿੰਦਰ ਕੌਰ, ਭਾਈ ਦਰਸ਼ਨ ਸਿੰਘ ਬਾਲੀਆਂ, ਭਾਈ ਮੋਹਨ ਸਿੰਘ ਮਨਵੀਰ, ਭਾਈ ਬਲਵੀਰ ਸਿੰਘ, ਭਾਈ ਗਗਨਦੀਪ ਸਿੰਘ ਅਤੇ ਭਾਈ ਜਸਵੀਰ ਸਿੰਘ ਦੌਲਤਪੁਰ ਆਦਿ ਢਾਡੀ ਜਥਿਆਂ ਤੋਂ ਇਲਾਵਾ ਕਵੀਸ਼ਰ ਬਲਦੇਵ ਸਿੰਘ ਸ਼ੰਕਰ, ਭਾਈ ਹਰਜਿੰਦਰ ਸਿੰਘ ਕੁੱਪ, ਭਾਈ ਅਮਰਜੀਤ ਸਿੰਘ ਝੱਮਟ, ਭਾਈ ਰਘਵੀਰ ਸਿੰਘ ਲੁਧਿਆਣਾ, ਭਾਈ ਬੀਰਬਲ ਸਿੰਘ, ਬੀਬੀ ਨਰਿੰਦਰ ਕੌਰ, ਬੀਬੀ ਅੰਮ੍ਰਿਤ ਕੌਰ ਖਾਲਸਾ, ਅਮਰਜੀਤ ਕੌਰ, ਭਾਈ ਲਾਭ ਸਿੰਘ ਝੱਮਟ, ਬੀਬੀ ਨਵਜੋਤ ਕੌਰ ਤੇ ਬੀਬੀ ਬਲਵੰਤ ਕੌਰ ਆਦਿ ਦੇ ਕਵੀਸ਼ਰੀ ਜਥਿਆਂ ਨੇ ਗੁਰ ਇਤਿਹਾਸ ਸੁਣਾਇਆ। ਇਸ ਮੌਕੇ ਬਾਬਾ ਮੋਹਣ ਸਿੰਘ ਮਹੋਲੀ, ਬਾਬਾ ਰੋਸ਼ਨ ਸਿੰਘ ਧਬਲਾਨ, ਬਾਬਾ ਗੁਰਮੁੱਖ ਸਿੰਘ ਆਲੋਵਾਲ, ਬਾਬਾ ਵਿਸਾਖਾ ਸਿੰਘ ਕਲਿਆਣ, ਭਾਈ ਮਨਦੀਪ ਸਿੰਘ ਅਤਰਸਰ ਸਾਹਿਬ, ਬਾਬਾ ਅਮਰ ਸਿੰਘ ਭੋਰਾ ਸਾਹਿਬ, ਬਾਬਾ ਅਮਰ ਸਿੰਘ ਕਥਾਵਾਚਕ, ਜਥੇ ਬਲਦੇਵ ਸਿੰਘ ਰਾੜਾ ਸਾਹਿਬ, ਬਾਬਾ ਪਰਮਜੀਤ ਸਿੰਘ, ਭਾਈ ਮਨਵੀਰ ਸਿੰਘ, ਭਾਈ ਸੁਖਬੀਰ ਸਿੰਘ, ਬਾਵਾ ਸਿੰਘ, ਭਾਈ ਮਨਿੰਦਰਜੀਤ ਸਿੰਘ ਬਾਵਾ, ਭਾਈ ਗੁਰਨਾਮ ਸਿੰਘ ਅੜੈਚਾਂ, ਮਲਕੀਤ ਸਿੰਘ ਪਨੇਸਰ, ਹਰਦੇਵ ਸਿੰਘ, ਡਾ. ਗੁਰਨਾਮ ਕੌਰ ਚੰਡੀਗੜ੍ਹ, ਜਗਜੀਤ ਸਿੰਘ ਜੈਪੁਰ (ਸਾਰੇ ਟਰੱਸਟੀ) ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੇਵਾਦਾਰ ਹਾਜ਼ਰ ਸਨ।