ਫੌਜ ਬਾਰੇ ਟਿੱਪਣੀ: ਭਾਜਪਾ ਵੱਲੋਂ ਰਾਹੁਲ ਖ਼ਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ
07:06 AM May 16, 2024 IST
ਨਵੀਂ ਦਿੱਲੀ: ਭਾਜਪਾ ਨੇ ਅੱਜ ਚੋਣ ਕਮਿਸ਼ਨ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਖ਼ਿਲਾਫ਼ ਉਨ੍ਹਾਂ ਦੀ ਉਸ ਟਿੱਪਣੀ ਲਈ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਮੋਦੀ ਸਰਕਾਰ ਨੇ ਸੈਨਿਕਾਂ ਦੀਆਂ ਦੋ ਸ਼੍ਰੇਣੀਆਂ ਬਣਾਈਆਂ ਹਨ ਜਿਨ੍ਹਾਂ ਵਿੱਚੋਂ ਇੱਕ ਗਰੀਬ ਤੇ ਰਾਖਵੇਂ ਵਰਗਾਂ ਤੋਂ ਅਤੇ ਦੂਜੀ ਅਮੀਰ ਪਰਿਵਾਰਾਂ ਤੋਂ ਹੈ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਕੇਂਦਰੀ ਮੰਤਰੀਆਂ ਅਰਜੁਨ ਰਾਮ ਮੇਘਵਾਲ ਤੇ ਰਾਜੀਵ ਚੰਦਰਸ਼ੇਖਰ ਸਣੇ ਪਾਰਟੀ ਦੇ ਸੀਨੀਅਰ ਆਗੂਆਂ ਦੇ ਇੱਕ ਵਫ਼ਦ ਨੇ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਹੈ। -ਪੀਟੀਆਈ
Advertisement
Advertisement