ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਮਿਸ਼ਨਰੇਟ ਪੁਲੀਸ ਵੱਲੋਂ 40 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਨਸ਼ਟ

06:50 AM Apr 18, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 17 ਅਪਰੈਲ
ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਸਮੱਗਲਰਾਂ ਪਾਸੋਂ ਜ਼ਬਤ ਕੀਤੇ ਨਸ਼ੀਲੇ ਪਦਾਰਥ ਨਸ਼ਟ ਕੀਤੇ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੁਲੀਸ ਨੇ ਨਸ਼ਾ ਤਸਕਰਾਂ ਖਿਲਾਫ਼ ਵੱਖ-ਵੱਖ ਕੇਸ ਦਰਜ ਕਰਕੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 52 ਏ ਤਹਿਤ ਕੇਸ ਜਾਇਦਾਦ ਨੂੰ ਨਸ਼ਾ ਨਿਪਟਾਰਾ ਕਮੇਟੀ ਨਸ਼ਟ ਕਰ ਦਿੰਦੀ ਹੈ। ਨਸ਼ਾ ਨਿਪਟਾਰਾ ਕਮੇਟੀ ਨੇ ਪਿੰਡ ਬੀੜ ਵਿੱਚ ਨਸ਼ੇ ਦੀ ਜਾਇਦਾਦ ਨੂੰ ਨਸ਼ਟ ਕੀਤਾ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥਾਂ ਵਿੱਚ 39.5 ਕਿਲੋ ਭੁੱਕੀ, 2.877 ਕਿਲੋ ਹੈਰੋਇਨ, 212 ਗੋਲੀਆਂ, 288 ਕੈਪਸੂਲ ਅਤੇ 90 ਗ੍ਰਾਮ ਆਈਸ ਸ਼ਾਮਲ ਹੈ।
ਕਮਿਸ਼ਨਰੇਟ ਪੁਲੀਸ ਵੱਲੋਂ ਜ਼ਿਲ੍ਹੇ ਵਿੱਚੋਂ ਨਸ਼ਾਖੋਰੀ ਦਾ ਸਫਾਇਆ ਕਰਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਸ ਘਿਨੌਣੇ ਅਪਰਾਧ ਵਿਰੁੱਧ ਫੋਰਸ ਵੱਲੋਂ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ। ਪੁਲੀਸ ਕਮਿਸ਼ਨਰ ਨੇ ਕਿਹਾ ਕਿ ਕਮਿਸ਼ਨਰੇਟ ਪੁਲੀਸ ਵੱਲੋਂ ਇੱਕ ਪਾਸੇ ਨਸ਼ਿਆਂ ਦੀ ਸਪਲਾਈ ਨੂੰ ਰੋਕਣ ਅਤੇ ਦੂਜੇ ਪਾਸੇ ਇਸ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਜ਼ੋਰ ਜਲੰਧਰ ਨੂੰ ਇਸ ਸਰਾਪ ਤੋਂ ਮੁਕਤ ਕਰਨਾ ਯਕੀਨੀ ਬਣਾਉਣਾ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਇਸ ਅਲਾਮਤ ਨੂੰ ਖਤਮ ਕਰਨ ਲਈ ਜੰਗੀ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ।

Advertisement

Advertisement
Advertisement