ਕਮਿਸ਼ਨਰੇਟ ਪੁਲੀਸ ਜਲੰਧਰ ਵੱਲੋਂ 5 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
01:54 PM May 21, 2025 IST
ਹਤਿੰਦਰ ਮਹਿਤਾ
ਜਲੰਧਰ, 21 ਮਈ
Advertisement
ਕਮਿਸ਼ਨਰੇਟ ਪੁਲੀਸ ਜਲੰਧਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਸ਼ਿਵਮ ਸੋਢੀ ਉਰਫ ਸ਼ਿਵਾ ਨੂੰ 5 ਕਿਲੋ ਹੈਰੋਇਨ ਅਤੇ 22,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਸੀਆਈਏ ਸਟਾਫ ਦੀ ਟੀਮ ਨੇ ਸ਼ਿਵਮ ਸੋਢੀ ਵਾਸੀ ਮਕਾਨ ਨੰਬਰ 54, ਸਿਮਰਨ ਐਨਕਲੇਵ, ਨੇੜੇ ਲੰਬਾ ਪਿੰਡ ਚੌਕ, ਪੀਐਸ ਰਾਮਾਮੰਡੀ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ 5 ਕਿਲੋ ਹੈਰੋਇਨ ਅਤੇ 22,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਮੁਲਜ਼ਮ ਖਿਲਾਫ਼ ਥਾਣ ਡਿਵੀਜ਼ਨ ਨੰਬਰ 8 ਵਿਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਮੁਤਾਬਕ ਮੁਲਜ਼ਮ ਖਿਲਾਫ ਪਹਿਲਾਂ ਵੀ ਤਿੰਨ ਕੇਸ ਦਰਜ ਹਨ।
Advertisement
Advertisement