For the best experience, open
https://m.punjabitribuneonline.com
on your mobile browser.
Advertisement

ਨਿਮਨ ਕਿਸਾਨੀ ਦੇ ਸੰਕਟ ਦੇ ਖਾਤਮੇ ਲਈ ਯਤਨ ਕਰਨ ਦਾ ਅਹਿਦ

11:15 AM Apr 14, 2024 IST
ਨਿਮਨ ਕਿਸਾਨੀ ਦੇ ਸੰਕਟ ਦੇ ਖਾਤਮੇ ਲਈ ਯਤਨ ਕਰਨ ਦਾ ਅਹਿਦ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 13 ਅਪਰੈਲ
ਪੰਜਾਬੀ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ‘ਵਿਸਾਖੀ ਮੇਲਾ 2024’ ਕਰਵਾਇਆ ਗਿਆ। ਸੰਗੀਤ ਵਿਭਾਗ, ਨ੍ਰਿਤ ਵਿਭਾਗ, ਵਿਹਾਰਕ ਪ੍ਰਬੰਧਨ ਯੂਨੀਵਰਸਿਟੀ ਸਕੂਲ, ਯੁਵਕ ਭਲਾਈ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਦੇ ਪੰਜਾਬੀ ਪ੍ਰਤੀਨਿਧੀਆਂ ਅਤੇ ਸਰਬ ਸਾਂਝੀ ਸੰਸਥਾ ਦੇ ਸਹਿਯੋਗ ਨਾਲ਼ ਕਰਵਾਏ ਗਏ ਇਸ ਮੇਲੇ ਦੇ ਪਹਿਲੇ ਭਾਗ ਵਿੱਚ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ ਜਦੋਂ ਕਿ ਦੂਜੇ ਪੜਾਅ ਵਿੱਚ ਕਲਾ ਭਵਨ ਦੇ ਬਾਹਰ ਰੰਗਾ-ਰੰਗ ਪ੍ਰੋਗਰਾਮ ਵੀ ਕਰਵਾਇਆ ਗਿਆ। ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਮੁਖੀ ਡਾ. ਪਰਮਿੰਦਰਜੀਤ ਕੌਰ ਨੇ ਕਿਹਾ ਕਿ ਸਾਲ 1968 ਨੂੰ, ਅੱਜ ਹੀ ਦੇ ਦਿਨ ਭਾਵ ਵਿਸਾਖੀ ਵਾਲੇ ਦਿਨ ‘ਪੰਜਾਬੀ ਭਵਨ’ ਦੀ ਨੀਂਹ ਰੱਖੀ ਗਈ ਸੀ। ਵਿਸ਼ੇਸ਼ ਭਾਸ਼ਣ ਦੇ ਬੁਲਾਰੇ ਪ੍ਰੋ. ਰਾਜਿੰਦਰਪਾਲ ਸਿੰਘ ਬਰਾੜ ਨੇ ਵਿਸਾਖੀ ਸਬੰਧੀ ਇਤਿਹਾਸਿਕ ਹਵਾਲਿਆਂ ਨਾਲ਼ ਗੱਲ ਕਰਦੇ ਹੋਏ ਮੌਜੂਦਾ ਸਮੇਂ ਵਿੱਚ ਇਸ ਦੀ ਪ੍ਰਸੰਗਿਕਤਾ ਅਤੇ ਨਵੇਂ ਰੁਝਾਨਾਂ ਜਾਂ ਤਬਦੀਲੀਆਂ ਬਾਰੇ ਗੱਲ ਕੀਤੀ। ਡੀਨ ਵਿਦਿਆਰਥੀ ਭਲਾਈ ਪ੍ਰੋ. ਹਰਵਿੰਦਰ ਕੌਰ, ਜੋ ਇਸ ਮੌਕੇ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ, ਨੇ ਕਿਹਾ ਕਿ ਵਿਸਾਖੀ ਮੌਕੇ ਸਾਨੂੰ ਕਿਸਾਨ ਆਰਥਿਕਤਾ ਨੂੰ ਮਜ਼ਬੂਤ ਕਰਨ ਬਾਰੇ ਵੀ ਗੱਲ ਕਰਨੀ ਚਾਹੀਦੀ ਹੈ। ਨਿਮਨ ਕਿਸਾਨੀ ਦੇ ਸੰਕਟ ਨੂੰ ਖ਼ਤਮ ਕੀਤੇ ਜਾਣ ਬਾਰੇ ਯਤਨ ਕਰਨ ਦਾ ਅਹਿਦ ਕਰਨਾ ਚਾਹੀਦਾ ਹੈ। ਅੰਤ ਵਿੱਚ ਬਲਕਰਨ ਸਿੰਘ ਬਰਾੜ ਵੱਲੋਂ ਧੰਨਵਾਦੀ ਸ਼ਬਦ ਬੋਲੇ ਗਏ। ਪ੍ਰੋਗਰਾਮ ਦੇ ਦੂਜੇ ਹਿੱਸੇ ਵਿੱਚ ਹੋਏ ਰੰਗਾ-ਰੰਗ ਪ੍ਰੋਗਰਾਮ ਦੌਰਾਨ ਸੰਗੀਤ ਵਿਭਾਗ ਦੇ ਡਾ. ਬਲਕਰਨ ਸਿੰਘ, ਨਿਰਮਲ ਸਿੰਘ ਅਤੇ ਸਤਨਾਮ ਪੰਜਾਬੀ ਨੇ ਆਪਣੇ ਸੱਭਿਆਚਾਰਕ ਗੀਤਾਂ ਨਾਲ਼ ਰੰਗ ਬੰਨ੍ਹਿਆ।

Advertisement

Advertisement
Author Image

sukhwinder singh

View all posts

Advertisement
Advertisement
×