ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਧਾਰਮਿਕ ਸਮਾਗਮਾਂ ’ਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦਾ ਅਹਿਦ

07:31 AM Aug 26, 2024 IST
ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਮੁਹਿੰਮ ਦਾ ਐਲਾਨ ਕਰਦੇ ਹੋਏ ਕਾਰਕੁਨ।

ਮਹੇਸ਼ ਸ਼ਰਮਾ
ਮੰਡੀ ਅਹਿਮਦਗੜ੍ਹ, 25 ਅਗਸਤ
ਇੱਥੋਂ ਦੀਆਂ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨੇ ਧਾਰਮਿਕ ਇਕੱਠਾਂ ਦੌਰਾਨ ਨਸ਼ਿਆਂ ਦੇ ਕੋਹੜ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਹੈ। ਰੋਟਰੀ ਕਲੱਬ ਵੱਲੋਂ ਅੱਜ ਇੱਕ ਸਮਾਗਮ ਦੌਰਾਨ ਇਸ ਮੁਹਿੰਮ ਦੀ ਸ਼ੁਰੂਆਤ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਮਾਗਮਾਂ ਦੌਰਾਨ ਲਾਏ ਜਾਣ ਵਾਲੇ ਸਟਾਲਾਂ, ਪੜ੍ਹਨ ਸਮੱਗਰੀ ਅਤੇ ਬੈਨਰ ਜਾਰੀ ਕਰ ਕੇ ਕੀਤੀ ਗਈ। ਸ੍ਰੀ ਰਾਮ ਮੰਦਰ ਕਮੇਟੀ ਦੇ ਚੇਅਰਮੈਨ ਦੀਪਕ ਸ਼ਰਮਾ ਨੇ ਦੱਸਿਆ ਕਿ ਰੋਟਰੀ ਕਲੱਬ ਦੇ ਪ੍ਰਧਾਨ ਵੇਨੂੰ ਗੋਪਾਲ ਸ਼ਰਮਾ, ਸਕੱਤਰ ਅਸ਼ੋਕ ਵਰਮਾ ਅਤੇ ਸਰਪ੍ਰਸਤ ਸੁਰਿੰਦਰ ਪਾਲ ਸੋਫਤ ਦੀ ਰਹਿਨੁਮਾਈ ਹੇਠ ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਕਾਰਕੁਨਾਂ ਨੇ ਐਲਾਨ ਕੀਤਾ ਹੈ ਕਿ ਉਹ ਭਵਿੱਖ ਵਿੱਚ ਹੋਣ ਵਾਲੇ ਧਾਰਮਿਕ ਸਮਾਗਮਾਂ ਦੌਰਾਨ ਵਾਲੇ ਹੋਣ ਵਾਲੇ ਇਕੱਠਾਂ ਦੌਰਾਨ ਸਟਾਲਾਂ ਲਾ ਕੇ ਅਤੇ ਸਾਹਿਤ ਵੰਡ ਕੇ ਨਸ਼ੇ ਦੇ ਕੋਹੜ ਸਬੰਧੀ ਸ਼ਰਧਾਲੂਆਂ ਨੂੰ ਜਾਗਰੂਕ ਕਰਿਆ ਕਰਨਗੇ। ਸ੍ਰੀ ਸ਼ਰਮਾ ਨੇ ਖੁਸ਼ੀ ਪ੍ਰਗਟ ਕੀਤੀ ਕਿ ਵੱਖ-ਵੱਖ ਧਾਰਮਿਕ ਸੰਸਥਾਵਾਂ ਦੀਆਂ ਪ੍ਰਬੰਧਕੀ ਕਮੇਟੀਆਂ ਨੇ ਵੀ ਉਨ੍ਹਾਂ ਦੇ ਸਮਾਗਮਾਂ ਦੌਰਾਨ ਸਟਾਲਾਂ ਤੇ ਝਾਕੀਆਂ ਲਗਾਉਣ ਤੋਂ ਇਲਾਵਾ ਤਕਰੀਰ ਕਰਨ ਦੀ ਸਹਿਮਤੀ ਵੀ ਦੇ ਦਿੱਤੀ ਹੈ। ਇਸ ਮੌਕੇ ਜ਼ਿਲ੍ਹਾ ਸਾਂਝ ਕੇਂਦਰ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਪੁਲੀਸ ਪਹਿਲਾਂ ਹੀ ਐੱਸ ਐੱਸ ਪੀ ਗਗਨ ਅਜੀਤ ਸਿੰਘ ਦੀ ਰਹਿਨੁਮਾਈ ਹੇਠ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੀ ਹੈ, ਜਿਸ ਲਈ ਉਨ੍ਹਾਂ ਸਾਂਝ ਕੇਂਦਰਾਂ ਦੇ ਇੰਚਾਰਜਾਂ ਨੂੰ ਮੌਜੂਦਾ ਮੁਹਿੰਮ ਦੇ ਪ੍ਰਬੰਧਕਾਂ ਵੀ ਨੂੰ ਸਹਿਯੋਗ ਦੇਣ ਲਈ ਕਹਿ ਦਿੱਤਾ ਹੈ।

Advertisement

Advertisement