ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੀਜ਼ਾ ਨਾ ਮਿਲਣ ਤੋਂ ਪ੍ਰੇਸ਼ਾਨ ਕਾਰੋਬਾਰੀ ਵੱਲੋਂ ਖੁਦਕੁਸ਼ੀ

10:34 AM Mar 27, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 26 ਮਾਰਚ
ਥਾਣਾ ਡਿਵੀਜ਼ਨ ਨੰਬਰ-ਛੇ ਦੇ ਇਲਾਕੇ ਮਿਲਰ ਗੰਜ ਵਿੱਚ ਰਹਿੰਦੇ ਇੱਕ ਕਾਰੋਬਾਰੀ ਸਾਧਾ ਸਿੰਘ ਨੇ ਘਰ ਵਿੱਚ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਸਾਧ ਸਿੰਘ ਵਿਦੇਸ਼ ਜਾਣਾ ਚਾਹੁੰਦਾ ਸੀ। ਪਹਿਲਾਂ ਦੋ ਵਾਰ ਉਸ ਦਾ ਵੀਜ਼ਾ ਰੱਦ ਹੋ ਚੁੱਕਾ ਸੀ। ਜਦੋਂ ਤੀਜੀ ਵਾਰ ਵੀ ਉਸ ਦੀ ਦਰਖਾਸਤ ਰੱਦ ਹੋ ਗਈ ਤਾਂ ਉਹ ਪ੍ਰੇਸ਼ਾਨ ਰਹਿਣ ਲੱਗ ਪਿਆ ਤੇ ਅੱਜ ਖੁਦ ਨੂੰ ਗੋਲੀ ਮਾਰ ਲਈ। ਇਸ ਬਾਰੇ ਪਤਾ ਲੱਗਣ ਮਗਰੋਂ ਪਰਿਵਾਰਕ ਮੈਂਬਰ ਉਸ ਨੂੰ ਹਸਪਤਾਲ ਲੈ ਕੇ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਦਿਆਂ ਹੀ ਥਾਣਾ ਡਿਵੀਜ਼ਨ ਨੰਬਰ-ਛੇ ਦੀ ਪੁਲੀਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਹੈ। ਇੰਸਪੈਕਟਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਸਾਧਾ ਸਿੰਘ ਆਪਣੇ ਕਾਰੋਬਾਰ ਤੋਂ ਸੰਤੁਸ਼ਟ ਨਹੀਂ ਸੀ।

Advertisement

Advertisement
Advertisement