ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੱਖੇ ਨਾਲ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

09:15 AM Oct 16, 2024 IST

ਮਕਬੂਲ ਅਹਿਮਦ
ਕਾਦੀਆਂ, 15 ਅਕਤੂਬਰ
ਪਿੰਡ ਨਾਥਪੁਰ ’ਚ ਬੀਤੀ ਦੇਰ ਸ਼ਾਮ ਇੱਕ ਵਿਅਕਤੀ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਸੋਹਣ ਲਾਲ ਪੁੱਤਰ ਬੂਟਾ ਰਾਮ ਵਾਸੀ ਪਿੰਡ ਨਾਥਪੁਰ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਬੀਤੀ ਸ਼ਾਮ ਉਸ ਨੇ ਆਪਣੇ ਕਮਰੇ ’ਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਮ੍ਰਿਤਕ ਦੇ ਘਰ ਰੋਟੀ ਪਕਾਉਣ ਵਾਲੀ ਨੌਕਰਾਣੀ ਦੇਰ ਸ਼ਾਮ ਆਈ। ਉਸ ਨੇ ਦਰਵਾਜ਼ਾ ਖੜਕਾਇਆ ਤਾਂ ਅੰਦਰ ਦਾ ਦਰਵਾਜ਼ਾ ਕਿਸੇ ਨੇ ਨਹੀਂ ਖੋਲ੍ਹਿਆ। ਜਦੋਂ ਉਸ ਨੇ ਅੰਦਗਵੰਡ ਦੇ ਹੋਰ ਮਕਾਨ ਮਾਲਕਾਂ ਨੂੰ ਸੂਚਿਤ ਕੀਤਾ ਤਾਂ ਮਕਾਨ ਮਾਲਕ ਨੇ ਕੰਧ ’ਤੇ ਚੜ੍ਹ ਕੇ ਦੇਖਿਆ ਤਾਂ ਉਹ ਪੱਖੇ ਨਾਲ ਲਟਕਿਆ ਹੋਇਆ ਸੀ। ਉਸ ਨੇ ਇਸ ਬਾਰੇ ਆਪਣੇ ਆਲੇ-ਦੁਆਲੇ ਦੇ ਹੋਰ ਲੋਕਾਂ ਨੂੰ ਸੂਚਿਤ ਕੀਤਾ ਅਤੇ ਕਾਦੀਆਂ ਪੁਲੀਸ ਨੂੰ ਸੂਚਿਤ ਕੀਤਾ। ਉਕਤ ਵਿਅਕਤੀ ਕੋਲੋਂ ਇਕ ਸੁਸਾਈਡ ਨੋਟ ਮਿਲਿਆ ਹੈ, ਜਿਸ ’ਚ ਇਕ ਔਰਤ ਅਤੇ ਇਕ ਪੁਰਸ਼ ਦਾ ਨਾਂ ਲਿਖਿਆ ਹੋਇਆ ਸੀ, ਜਿਨ੍ਹਾਂ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਖ਼ੁਦਕੁਸ਼ੀ ਕੀਤੀ ਹੈ। ਸੁਸਾਈਡ ਨੋਟ ਵਿੱਚ ਪੈਸੇ ਲੈਣ ਦੇਣ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਦੂਜੇ ਪਾਸੇ ਥਾਣਾ ਕਾਦੀਆਂ ਦੇ ਏਐੱਸਆਈ ਮੰਗਲ ਸਿੰਘ ਅਤੇ ਏਐੱਸਆਈ ਘਨਸ਼ਾਮ ਸਮੇਤ ਪੁਲੀਸ ਪਾਰਟੀ ਮੌਕੇ ’ਤੇ ਪੁੱਜੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ। ਦੂਜੇ ਪਾਸੇ ਥਾਣਾ ਕਾਦੀਆਂ ਦੇ ਐੱਸ.ਐੱਚ.ਓ. ਪਰਮਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਦੀ ਸੂਚਨਾ ਮਿਲੀ ਸੀ ਅਤੇ ਉਨ੍ਹਾਂ ਨੇ ਮੌਕੇ ’ਤੇ ਪੁਲੀਸ ਪਾਰਟੀ ਭੇਜ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਬਟਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ। ਪੋਸਟ ਮਾਰਟਮ ਦੌਰਾਨ ਪਰਿਵਾਰਕ ਮੈਂਬਰ ਵੀ ਆਪਣੇ ਬਿਆਨ ਦਰਜ ਕਰਵਾਉਣਗੇ।

Advertisement

Advertisement