ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਵਚਨਬੱਧ: ਕਲਸੀ

07:02 AM Aug 07, 2024 IST
ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ। -ਫੋਟੋ: ਸੱਖੋਵਾਲੀਆ

ਨਿੱਜੀ ਪੱਤਰ ਪ੍ਰੇਰਕ
ਬਟਾਲਾ, 6 ਅਗਸਤ
ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੱਜ ਆਪਣੇ ਦਫ਼ਤਰ ’ਚ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਸੁਣਨ ਅਤੇ ਹੱਲ ਕਰਨ। ਉਨ੍ਹਾਂ ਦੱਸਿਆ ਕਿ ਲੋਕ ਮਿਲਣੀ ਕਰ ਕੇ ਲੋਕਾਂ ਦੀਆਂ ਮੁਸ਼ਕਲ ਸੁਣ ਕੇ ਸਬੰਧਤ ਅਧਿਕਾਰੀਆਂ ਰਾਹੀਂ ਹੱਲ ਕਰਵਾਈਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ ਹੁੰਦੀ ਹੈ ਕਿ ਜਦੋਂ, ਲੋਕ ਦਫਤਰਾਂ ਵਿੱਚ ਆਪਣਾ ਕੰਮ ਕਰਵਾਉਣ ਜਾਣ ਤਾਂ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਵਿਧਾਇਕ ਕਲਸੀ ਨੇ ਕਿਹਾ ਕਿ ਬਟਾਲਾ ਹਲਕੇ ਅੰਦਰ ਚਹੁ-ਪੱਖੀ ਵਿਕਾਸ ਕੰਮ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ‘ਆਪ’ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸਟੇਡੀਅਮ ਉਸਾਰ ਰਹੀ ਹੈ ਤਾਂ ਕਿ ਨੌਜਵਾਨ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕਣ।

Advertisement

Advertisement
Advertisement