ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੰਮੂ ਕਸ਼ਮੀਰ ਵਿੱਚ ਛੇਤੀ ਚੋਣਾਂ ਕਰਵਾਉਣ ਲਈ ਵਚਨਬੱਧ ਹਾਂ: ਮੁੱਖ ਚੋਣ ਕਮਿਸ਼ਨਰ

07:16 AM Aug 10, 2024 IST
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ।

ਜੰਮੂ, 9 ਅਗਸਤ
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਕਿਹਾ ਕਿ ਚੋਣ ਕਮਿਸ਼ਨ ਜੰਮੂ ਕਸ਼ਮੀਰ ਵਿੱਚ ਜਲਦੀ ਤੋਂ ਜਲਦੀ ਚੋਣਾਂ ਕਰਵਾਉਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਅੰਦਰੂਨੀ ਜਾਂ ਬਾਹਰੀ ਸ਼ਕਤੀ ਨੂੰ ਚੋਣ ਪ੍ਰਕਿਰਿਆ ਪ੍ਰਭਾਵਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Advertisement

ਜ਼ਿਕਰਯੋਗ ਹੈ ਕਿ ਰਾਜੀਵ ਕੁਮਾਰ ਦੀ ਅਗਵਾਈ ਹੇਠ ਚੋਣ ਕਮਿਸ਼ਨ ਦੇ ਇਕ ਵਫ਼ਦ ਵੱਲੋਂ ਚੋਣ ਅਮਲ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਸਿਆਸੀ ਪਾਰਟੀਆਂ ਨਾਲ ਗੱਲਬਾਤ ਕਰਨ ਲਈ ਜੰਮੂ ਕਸ਼ਮੀਰ ਦਾ ਦੌਰਾ ਕੀਤਾ ਗਿਆ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਜਲਦੀ ਤੋਂ ਜਲਦੀ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਆਪਣੇ ਇਸ ਦੋ ਦਿਨਾ ਦੌਰੇ ਦੀ ਸਮਾਪਤੀ ਮਗਰੋਂ ਕੁਮਾਰ ਨੇ ਕਿਹਾ, ‘‘ਅਸੀਂ ਜੰਮੂ ਕਸ਼ਮੀਰ ਵਿੱਚ ਜਲਦੀ ਤੋਂ ਜਲਦੀ ਚੋਣਾਂ ਕਰਵਾਉਣ ਲਈ ਵਚਨਬੱਧ ਹਾਂ। ਸਾਨੂੰ ਭਰੋਸਾ ਹੈ ਕਿ ਲੋਕ ਵਿਘਨਕਾਰੀ ਤਾਕਤਾਂ ਨੂੰ ਮੂੰਹਤੋੜ ਜਵਾਬ ਦੇਣਗੇ ਅਤੇ ਜਦੋਂ ਵੀ ਚੋਣਾਂ ਹੋਣਗੀਆਂ ਅਸੀਂ ਉਨ੍ਹਾਂ ਵਿੱਚ ਪੈਣ ਵਾਲੀਆਂ ਵੋਟਾਂ ਵਿੱਚ ਜ਼ਿਕਰਯੋਗ ਵਾਧਾ ਦੇਖਾਂਗੇ।’ -ਪੀਟੀਆਈ

Advertisement
Advertisement
Advertisement