ਡੀਸੀ ਵੱਲੋਂ ਪਾਣੀ ਦੀ ਨਿਕਾਸੀ ਦੀ ਜਾਂਚ ਲਈ ਕਮੇਟੀ ਦਾ ਗਠਨ
ਪੱਤਰ ਪ੍ਰੇਰਕ
ਜਲੰਧਰ, 18 ਅਗਸਤ
ਜਲੰਧਰ ਜ਼ਿਲ੍ਹੇ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਵਲੋਂ ਬਣਾਏ ਜਾ ਰਹੇ ਫਲਾਈਓਵਰਾਂ ਦੇ ਇਕ ਪਾਸੇ ਤੋਂ ਦੂਜੇ ਪਾਸੇ ਪਾਣੀ ਦੀ ਨਿਰਵਿਘਨ ਨਿਕਾਸੀ ਨੂੰ ਯਕੀਨੀ ਬਣਾਉਣ ਦੇ ਮੰਤਵ ਤਹਿਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਸਬੰਧਤ ਐਸ.ਡੀ.ਐਮਜ਼ ਦੀ ਅਗਵਾਈ ਵਿੱਚ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਲੋਂ ਜ਼ਿਲ੍ਹੇ ਦੀਆਂ ਸੜਕਾਂ ’ਤੇ ਬਰਸਾਤੀ ਪਾਣੀ ਦੀ ਨਿਕਾਸੀ ਵਿੱਚ ਸੁਧਾਰ ਲਿਆਉਣ ਸਬੰਧੀ 15 ਦਿਨਾਂ ਦੇ ਵਿੱਚ-ਵਿੱਚ ਰਿਪੋਰਟ ਪੇਸ਼ ਕੀਤੀ ਜਾਵੇਗੀ। ਇਸ ਚਾਰ ਮੈਂਬਰੀ ਕਮੇਟੀ ਵਿੱਚ ਐਸ.ਡੀ.ਐਮ. ਦੇ ਨਾਲ ਐਨ.ਐਚ.ਏ.ਆਈ. ਦੇ ਪ੍ਰੋਜੈਕਟ ਡਾਇਰੈਕਟਰ ਤੇ ਕਾਰਜਕਾਰੀ ਇੰਜਨੀਅਰ ਤੇ ਡਰੇਨੇਜ਼ ਵਿਭਾਗ ਦੇ ਉਪ ਮੰਡਲ ਅਫ਼ਸਰ ਨੂੰ ਸ਼ਾਮਲ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵਲੋਂ ਇਹ ਕਾਰਵਾਈ ਸੜਕਾਂ ਉਤੇ ਖਾਸ ਕਰਕੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੜਕਾਂ ਉਤੇ ਪਾਣੀ ਭਰ ਜਾਣ ਸਬੰਧੀ ਧਿਆਨ ਵਿੱਚ ਆਉਣ ਕਰਕੇ ਕੀਤੀ ਗਈ ਹੈ। ਡ ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਵਿੱਚ ਸੁਚਾਰੂ ਡਰੇਨੇਜ਼ ਪ੍ਰਣਾਲੀ ਹੋਣੀ ਚਾਹੀਦੀ ਹੈ।