ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਕਮੇਟੀ ਕਾਇਮ
ਨਿੱਜੀ ਪੱਤਰ ਪ੍ਰੇਰਕ
ਸਿਰਸਾ, 15 ਦਸੰਬਰ
ਇੱਥੋਂ ਦੇ ਗੁਰਦੁਆਰਾ ਦਸਵੀਂ ਪਾਤਸ਼ਾਹੀ ’ਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਗੁਰਦਿਆਲ ਸਿੰਘ ਮੱਲੇਕਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਗਾਮੀ ਹੋਣ ਵਾਲੀਆਂ ਚੋਣਾਂ ਸਬੰਧੀ ਚਰਚਾ ਕੀਤੀ ਗਈ। ਇਸ ਮੌਕੇ ਚੋਣਾਂ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਸੁਖਵਿੰਦਰ ਸਿੰਘ ਖਾਲਸਾ ਸਿਰਸਾ, ਮਹਿੰਦਰ ਸਿੰਘ ਖਾਲਸਾ ਡੱਬਵਾਲੀ, ਸੁਰਿੰਦਰ ਸਿੰਘ ਵਿਰਕ ਰਾਣੀਆਂ, ਨਛੱਤਰ ਸਿੰਘ ਖਾਲਸਾ ਕਾਲਾਂਵਾਲੀ ਅਤੇ ਮਲਕੀਤ ਸਿੰਘ ਰੰਧਾਵਾ ਏਲਨਾਬਾਦ ਨੂੰ ਸ਼ਾਮਲ ਕੀਤਾ ਗਿਆ ਹੈ। ਮਲਕੀਤ ਸਿੰਘ ਖੋਸਾ ਨੂੰ ਕਮੇਟੀ ਦਾ ਸਰਪ੍ਰਸਤ ਬਣਾਇਆ ਗਿਆ ਹੈ। ਕਮੇਟੀ ਦੀ ਆਗੂ ਡਾ. ਗੁਰਚਰਨ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਠਿਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਚੋਣਾਂ ਦਾ ਏਜੰਡਾ ਤੈਅ ਕਰੇਗੀ।
ਉਨ੍ਹਾਂ ਦੱਸਿਆ ਕਿ ਕਮੇਟੀ ਮੈਂਬਰ ਖੁਦ ਚੋਣ ਨਹੀਂ ਲੜਨਗੇ। ਇਸ ਮੀਟਿੰਗ ਦਾ ਸਟੇਜ ਸੰਚਾਲਨ ਸੁਖਦੇਵ ਸਿੰਘ ਕੰਗਣਪੁਰ ਨੇ ਕੀਤਾ। ਇਸ ਮੌਕੇ ਡਾ. ਗੁਰਚਰਨ ਸਿੰਘ ਤੋਂ ਇਲਾਵਾ ਪ੍ਰਕਾਸ਼ ਸਿੰਘ ਸਾਹੂਵਾਲਾ, ਗੁਰਨਾਮ ਸਿੰਘ ਝੱਬਰ, ਜਗਦੇਵ ਸਿੰਘ ਮਟਦਾਦੂ, ਕਰਨੈਲ ਸਿੰਘ, ਪ੍ਰੋ. ਹਰਰਾਜਵੰਤ ਸਿੰਘ, ਹਰਬੰਸ ਸਿੰਘ ਪਾਨਾ, ਮਲਕ ਸਿੰਘ ਭਾਵਦੀਨ, ਮਲਕੀਤ ਸਿੰਘ ਖੋਸਾ, ਸੁਖਵਿੰਦਰ ਸਿੰਘ ਖਾਲਸਾ, ਜਸਬੀਰ ਸਿੰਘ ਭਾਟੀ ਤੇ ਸਿੱਖ ਸੰਗਤ ਹਾਜ਼ਰ ਸੀ।