ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਚੋਣ ਪ੍ਰਚਾਰ ਦੌਰਾਨ ਆਮ ਲੋਕ ਪ੍ਰੇਸ਼ਾਨ

07:47 AM May 08, 2024 IST

ਜੈਸਮੀਨ ਭਾਰਦਵਾਜ
ਨਾਭਾ, 7 ਮਈ
ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਚੋਣ ਪ੍ਰਚਾਰ ਲਈ ਅੱਜ ਨਾਭਾ ਦੇ ਵੱਖ-ਵੱਖ ਥਾਵਾਂ ’ਤੇ ਮੀਟਿੰਗਾਂ ਕੀਤੀਆਂ ਪਰ ਹਰ ਥਾਂ ਕਿਸਾਨ ਜਥੇਬੰਦੀਆਂ ਨੇ ਉੁਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦੇ ਵਿਰੋਧ ਕਾਰਨ ਪਟਿਆਲਾ ਦੀ ਐੱਸਪੀ ਹਰਵੰਤ ਕੌਰ ਦੀ ਅਗਵਾਈ ਹੇਠ ਭਾਰੀ ਪੁਲੀਸ ਫੋਰਸ ਤਾਇਨਾਤ ਰਹੀ ਤੇ ਸ਼ਾਮ ਨੂੰ ਜਦੋਂ ਪ੍ਰਨੀਤ ਕੌਰ ਨੇ ਸ਼ਹਿਰ ਦੇ ਬਾਜ਼ਾਰ ਵਿੱਚ ਪਹੁੰਚਣਾ ਸੀ ਤਾਂ ਪੁਲੀਸ ਨੇ ਕਈ ਥਾਵਾਂ ’ਤੇ ਨਾਕੇ ਲਾ ਦਿੱਤੇ। ਇਸ ਦੌਰਾਨ ਬਾਜ਼ਾਰ ਵਿੱਚ ਆਮ ਲੋਕਾਂ ਦਾ ਵੀ ਦਾਖਲਾ ਰੋਕ ਦਿੱਤਾ। ਇਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪਈ। ਸ਼ਾਮ ਨੂੰ ਜਦੋਂ ਪ੍ਰਨੀਤ ਕੌਰ ਇਥੋਂ ਦੇ ਮੁੱਖ ਬਾਜ਼ਾਰ ਵਿੱਚ ਸਥਿਤ ਭੱਟਾਂ ਵਾਲੇ ਮੁਹੱਲੇ ਅਤੇ ਗੁਰੂ ਨਾਨਕਪੁਰਾ ਮੁਹੱਲੇ ਵਿੱਚ ਚੋਣ ਪ੍ਰਚਾਰ ਲਈ ਪਹੁੰਚੇ ਤਾਂ ਕਿਸਾਨਾਂ ਨੂੰ ਦੂਰ ਰੱਖਣ ਲਈ ਪੁਲੀਸ ਨੇ ਮੈਹਸ ਗੇਟ ਚੌਕ, ਬਸੰਤਪੁਰਾ ਮੁਹੱਲਾ ਅਤੇ ਹੋਰਨਾਂ ਪਾਸੇ ਨਾਕੇ ਲਗਾ ਕੇ ਰਸਤੇ ਬੰਦ ਕਰ ਦਿੱਤੇ। ਇਸ ਕਾਰਨ ਸ਼ਹਿਰ ਦੇ ਮੁੱਖ ਭਾਵੜਾ ਬਾਜ਼ਾਰ ਅਤੇ ਹੋਰ ਛੋਟੇ ਬਾਜ਼ਾਰਾਂ ਵਿੱਚ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਫਿਰ ਵੀ ਕਿਸਾਨ ਆਗੂ ਗੁਰੂ ਨਾਨਕਪੁਰਾ ਮੁਹੱਲਾ ਵਿੱਚ ਪਹੁੰਚ ਗਏ ਤੇ ਉਨ੍ਹਾਂ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੁਲੀਸ ਰੂਟ ਬਦਲ ਕੇ ਪ੍ਰਨੀਤ ਕੌਰ ਨੂੰ ਗੁਰੂ ਨਾਨਕਪੁਰਾ ਮੁਹੱਲਾ ਦੀ ਸਟੇਜ ਤੱਕ ਲੈ ਕੇ ਗਈ। ਇਸ ਦੌਰਾਾਨ ਮੀਡੀਆ ਨਾਲ ਗੱਲ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਕਿਸਾਨਾਂ ਦਾ ਵਿਰੋਧ ਅਤੇ ਸਵਾਲ ਉਨ੍ਹਾਂ ਦੀ ਸਮਝ ਤੋਂ ਪਰੇ ਹਨ ਕਿਉਂਕਿ ਉਨ੍ਹਾਂ ਨੂੰ ਆਪਣੇ ਸਵਾਲ ਅਤੇ ਮੁੱਦੇ ਆਉਣ ਵਾਲੀ ਸਰਕਾਰ ਦੇ ਅੱਗੇ ਰੱਖਣੇ ਚਾਹੀਦੇ ਹਨ। ਕਿਸਾਨ ਯੂਨੀਅਨ ਉਗਰਾਹਾਂ, ਡਕੌਂਦਾ ਅਤੇ ਕ੍ਰਾਂਤੀਕਾਰੀ ਦੇ ਆਗੂਆਂ ਨੇ ਕਿਹਾ ਕਿ ਭਾਜਪਾ ਵਾਅਦਿਆਂ ਤੋਂ ਮੁੱਕਰ ਗਈ ਜਿਸ ਕਾਰਨ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਰਹੇਗਾ।

Advertisement

Advertisement