ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਾਖ਼ਲਾ ਪ੍ਰੀਖਿਆ ਦੇਣ ਆਏ ਪ੍ਰੀਖਿਆਰਥੀਆਂ ਵੱਲੋਂ ਹੰਗਾਮਾ

06:28 AM May 16, 2024 IST
ਪ੍ਰੀਖਿਆ ਕੇਂਦਰ ਬਣੇ ਸਕੂਲ ਦੇ ਬਾਹਰ ਹੰਗਾਮਾ ਕਰਦੇ ਹੋਏ ਪ੍ਰੀਖਿਆਰਥੀ। -ਫੋਟੋ: ਰੂਬਲ

ਹਰਜੀਤ ਸਿੰਘ
ਡੇਰਾਬੱਸੀ, 15 ਮਈ
ਇੱਥੋਂ ਦੀ ਬਰਵਾਲਾ ਰੋਡ ’ਤੇ ਸਥਿਤ ਗਲੋਬਲ ਵਿਜ਼ਡਮ ਇੰਟਰਨੈਸ਼ਨਲ ਸਕੂਲ ਵਿੱਚ ਅੱਜ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਇੱਥੇ ਚੱਲ ਰਹੀ ਦਾਖ਼ਲਾ ਪ੍ਰੀਖਿਆ ਦੌਰਾਨ ਪ੍ਰੀਖਿਆਰਥੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਅਤੇ ਪੂਰਾ ਸਮਾਂ ਨਹੀਂ ਮਿਲਿਆ। ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਸਕੂਲ ਵਿੱਚ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਪ੍ਰੀਖਿਆ ਦੇਰੀ ਨਾਲ ਸ਼ੁਰੂ ਕੀਤੀ ਗਈ, ਜਿਸ ਕਾਰਨ ਉਨ੍ਹਾਂ ਨੂੰ ਪ੍ਰੀਖਿਆ ਦੇਣ ਵਾਸਤੇ ਪੂਰਾ ਸਮਾਂ ਨਹੀਂ ਮਿਲਿਆ ਅਤੇ ਉਨ੍ਹਾਂ ਦਾ ਪੇਪਰ ਖ਼ਰਾਬ ਹੋ ਗਿਆ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸਕੂਲ ਪਬ੍ਰੰਧਕਾਂ ਖ਼ਿਲਾਫ਼ ਹੰਗਾਮਾ ਕਰਦਿਆਂ ਸਬੰਧਤ ਵਿਭਾਗ ਕੋਲੋਂ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਮਾਮਲਾ ਤੂਲ ਫੜਦਾ ਦੇਖ ਮੌਕੇ ’ਤੇ ਪੁਲੀਸ ਨੂੰ ਸੱਦਣਾ ਪਿਆ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਹੇਠ ਕੀਤਾ। ਖ਼ਬਰ ਲਿਖੇ ਜਾਣ ਤੱਕ ਵਿਦਿਆਰਥੀ ਸਕੂਲ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਕਰਨ ਅਤੇ ਪ੍ਰੀਖਿਆ ਮੁੜ ਤੋਂ ਲੈਣ ਦੀ ਮੰਗ ’ਤੇ ਅੜੇ ਹੋਏ ਸਨ।
ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਦੱਸਿਆ ਕਿ ਅੱਜ ਇਸ ਸਕੂਲ ਨੂੰ ਸੈਂਟਰਲ ਯੂਨੀਵਰਸਿਟੀ ਦਾਖ਼ਲਾ ਪ੍ਰੀਖਿਆ (ਸੀਯੂਈਟੀ) ਲਈ ਸੈਂਟਰ ਬਣਾਇਆ ਗਿਆ ਸੀ। ਇੱਥੇ ਪੰਜਾਬ ਭਰ ਵਿੱਚੋਂ ਹਜ਼ਾਰਾਂ ਵਿਦਿਆਰਥੀ ਇਹ ਪ੍ਰੀਖਿਆ ਦੇਣ ਲਈ ਪਹੁੰਚੇ ਹੋਏ ਸਨ। ਵਿਦਿਆਰਥੀਆਂ ਨੇ ਦੱਸਿਆ ਕਿ ਇਸ ਕੇਂਦਰ ਵਿੱਚ ਪ੍ਰੀਖਿਆ ਕਰਵਾਉਣ ਦੇ ਢੁੱਕਵੇਂ ਪ੍ਰਬੰਧ ਨਹੀਂ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਐਨੀ ਗਰਮੀ ਵਿੱਚ ਟੈਂਟ ਵਿੱਚ ਹਲਵਾਈਆਂ ਵਾਲੇ ਟੇਬਰ ਲਾ ਕੇ ਪ੍ਰੀਖਿਆ ਲਈ ਜਾ ਰਹੀ ਸੀ। ਇਸ ਤੋਂ ਇਲਾਵਾ ਪ੍ਰੀਖਿਆ ਵਿੱਚ ਬੈਠਣ ਲਈ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ 45 ਮਿੰਟ ਦੀ ਇਸ ਪ੍ਰੀਖਿਆ ਲਈ ਕੇਂਦਰ ਵਿੱਚ ਕਾਫੀ ਦੇਰੀ ਨਾਲ ਦਾਖ਼ਲਾ ਦਿੱਤਾ ਜਾ ਰਿਹਾ ਸੀ। ਇਸ ਵਾਸਤੇ ਉਨ੍ਹਾਂ ਨੂੰ ਪ੍ਰੀਖਿਆ ਦੇਣ ਲਈ ਸਿਰਫ਼ ਅੱਧਾ ਘੰਟਾ ਮਿਲਿਆ ਜਦਕਿ ਉਨ੍ਹਾਂ ਨੇ 45 ਮਿੰਟ ਵਿੱਚ 50 ਸਵਾਲਾਂ ਦੇ ਜਵਾਬ ਦੇਣੇ ਸਨ। ਇਸ ਅੱਧੇ ਘੰਟੇ ਵਿੱਚ ਹੀ ਰੋਲ ਨੰਬਰ ਸਣੇ ਹੋਰ ਕਾਰਵਾਈ ਪੂਰੀ ਕਰਨੀ ਸੀ। ਵਿਦਿਆਰਥੀਆਂ ਨੇ ਕਿਹਾ ਕਿ ਐਨੇ ਲੰਬੇ ਸਮੇਂ ਤੋਂ ਉਹ ਇਸ ਟੈਸਟ ਦੀ ਤਿਆਰੀ ਕਰ ਰਹੇ ਸਨ ਤਾਂ ਜੋ ਉਨ੍ਹਾਂ ਦਾ ਚੰਗੀ ਥਾਂ ਦਾਖ਼ਲਾ ਹੋ ਕੇ ਭਵਿੱਖ ਬਣ ਜਾਵੇ ਪਰ ਸਕੂਲ ਦੀ ਲਾਪ੍ਰਵਾਹੀ ਕਾਰਨ ਉਨ੍ਹਾਂ ਦਾ ਭਵਿੱਖ ਤਬਾਹ ਹੋ ਗਿਆ। ਪ੍ਰੀਖਿਆਰਥੀਆਂ ਨੇ ਕਿਹਾ ਕਿ ਕਿਸੇ ਵੀ ਵਿਦਿਆਰਥੀ ਨੂੰ ਪੂਰਾ ਸਮਾਂ ਨਹੀਂ ਮਿਲਿਆ ਜਿਸ ਕਾਰਨ ਸਭ ਦੀ ਪਰੀਖਿਆ ਖ਼ਰਾਬ ਹੋਈ ਹੈ। ਉਨ੍ਹਾਂ ਸਿੱਖਿਆ ਵਿਭਾਗ ਤੋਂ ਇਸ ਸਕੂਲ ਖ਼ਿਲਾਫ਼ ਕਾਰਵਾਈ ਕਰਨ ਅਤੇ ਪ੍ਰੀਖਿਆ ਮੁੜ ਤੋਂ ਕਰਵਾਉਣ ਦੀ ਮੰਗ ਕਰਦਿਆਂ ਕਾਫੀ ਹੰਗਾਮਾ ਕੀਤਾ।

Advertisement

ਸਕੂਲ ਪ੍ਰਬੰਧਕਾਂ ਨੇ ਦੋਸ਼ ਨਕਾਰੇ

ਸਕੂਲ ਪ੍ਰਬੰਧਕ ਗੁਰਦੀਪ ਚਹਿਲ ਨੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਪਹਿਲੀ ਵਾਰ ਉਨ੍ਹਾਂ ਦੇ ਸਕੂਲ ਨੂੰ ਸੈਂਟਰ ਬਣਾਇਆ ਗਿਆ ਹੈ ਜਿਸ ਕਾਰਨ ਪ੍ਰਬੰਧਾਂ ਵਿੱਚ ਕੁਝ ਖਾਮੀਆਂ ਸਨ ਜਿਨ੍ਹਾਂ ਨੂੰ ਸਮਾਂ ਰਹਿੰਦੇ ਦੂਰ ਕਰ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਲਈ ਪੂਰਾ ਸਮਾਂ ਮਿਲਿਆ ਸੀ।

Advertisement
Advertisement