ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਰਸਾ ਵਿੱਚ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੌਰਾਨ ਹੰਗਾਮਾ

08:20 AM Jul 07, 2024 IST
ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੌਰਾਨ ਆਪਣੀਆਂ ਸਮੱਸਿਆਵਾਂ ਦੱਸਦੇ ਲੋਕ।

ਪ੍ਰਭੂ ਦਿਆਲ
ਸਿਰਸਾ, 6 ਜੁਲਾਈ
ਇਥੋਂ ਦੇ ਪੰਚਾਇਤ ਭਵਨ ’ਚ ਸ਼ਿਕਾਇਤ ਨਿਵਾਰਨ ਸਮਿਤੀ ਦੀ ਇਕ ਸਾਲ ਬਾਅਦ ਹੋਈ ਮੀਟਿੰਗ ’ਚ ਜਿਥੇ ਸਮਿਤੀ ਦੇ ਚੇਅਰਮੈਨ ਸਮਾਜਿਕ ਨਿਆਂ ਤੇ ਅਧਿਕਾਰਤਾ ਰਾਜ ਮੰਤਰੀ ਬਿਸੰਬਰ ਸਿੰਘ ਇਕ ਘੰਟਾ ਦੇਰੀ ਨਾਲ ਪੁੱਜੇ ਉਥੇ ਹੀ ਮੀਟਿੰਗ ਸ਼ੁਰੂ ਹੋਣ ਮਗਰੋਂ ਥੋੜ੍ਹੀ ਦੇਰ ’ਚ ਹੀ ਹੰਗਾਮਾ ਹੋ ਗਿਆ। ਸ਼ਿਕਾਇਤਾਂ ਲੈ ਕੇ ਪੁੱਜੇ ਲੋਕਾਂ ਨੇ ਜਿਥੇ ਸ਼ਿਕਾਇਤਾਂ ਦਾ ਨੇਬੇੜਾ ਨਾ ਹੋਣ ਦੇ ਗੰਭੀਰ ਦੋਸ਼ ਲਾਏ ਉਥੇ ਹੀ ਸਮਿਤੀ ਦੇ ਮੈਂਬਰਾਂ ਨੇ ਰਾਜ ਮੰਤਰੀ ਸਾਹਮਣੇ ਪ੍ਰਸ਼ਾਸਨਿਕ ਅਧਿਕਾਰੀਆਂ ’ਤੇ ਕਈ ਸੁਆਲ ਖੜ੍ਹੇ ਕੀਤੇ। ਡਿਪਟੀ ਕਮਿਸ਼ਨਰ ਅਤੇ ਐੱਸਪੀ ਅਧਿਕਾਰੀਆਂ ਦਾ ਬਚਾਅ ਕਰਦੇ ਨਜ਼ਰ ਆਏ ਤਾਂ ਸਮਿਤੀ ਮੈਂਬਰਾਂ ਨੇ ਅਫ਼ਸਰਾਂ ਦੇ ਬੇਲਗਾਮ ਹੋਣ ਦੇ ਗੰਭੀਰ ਦੋਸ਼ ਚੇਅਰਮੈਨ ਦੇ ਸਾਹਮਣੇ ਲਾਏ। ਮੀਟਿੰਗ ਦੌਰਾਨ ਕੁੱਲ 12 ਸ਼ਿਕਾਇਤਾਂ ਸੁਣੀਆਂ ਗਈਆਂ, ਜਿਨ੍ਹਾਂ ’ਚੋਂ ਸੱਤ ਦਾ ਨਿਬੇੜਾ ਕੀਤਾ ਗਿਆ। ਜਾਣਕਾਰੀ ਅਨੁਸਾਰ ਸ਼ਿਕਾਇਤ ਨਿਵਾਰਨ ਦੀ ਮੀਟਿੰਗ ’ਚ ਅੱਜ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਪਿੰਡ ਕਾਲੂਆਣਾ ਦੇ ਦਰੱਖਤ ਕੱਟਣ ਦੇ ਮਾਮਲੇ ਸ਼ਿਕਾਇਤ ਕਰਨ ਵਾਲਿਆਂ ਖ਼ਿਲਾਫ਼ ਹੀ ਪੁਲੀਸ ਵੱਲੋਂ ਕਾਰਵਾਈ ਕਰ ਦਿੱਤੀ ਗਈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਰਾਜ ਮੰਤਰੀ ਨੇ ਹੁਕਮ ਦਿੱਤੇ ਕਿ ਇਸ ਮਾਮਲੇ ਦੀ ਪੰਜ ਦਿਨਾਂ ’ਚ ਜਾਂਚ ਕੀਤੀ ਜਾਵੇ ਅਤੇ ਮੁਲਜ਼ਮ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਅਮਲ ’ਚ ਲਿਆਂਦੀ ਜਾਵੇ। ਰਾਜ ਮੰਤਰੀ ਨੇ ਕਿਹਾ ਕਿ ਕਿਸੇ ਵੀ ਬੇਕਸੂਰ ਨੂੰ ਫਸਾਇਆ ਨਹੀਂ ਜਾਵੇਗਾ ਅਤੇ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। ਰਾਜ ਮੰਤਰੀ ਨੇ ਦੋ ਮੈਂਬਰਾਂ ਦੀ ਕਮੇਟੀ ਬਣਾ ਕੇ ਪੰਜ ਦਿਨਾਂ ਵਿੱਚ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਹੜ੍ਹ ਦੌਰਾਨ ਖੇਤਾਂ ’ਚੋਂ ਮਿੱਟੀ ਚੁੱਕਣ ਕਾਰਨ ਹੋਏ ਨੁਕਸਾਨ ਦਾ ਕਿਸਾਨ ਨੂੰ ਇਕ ਸਾਲ ਬਾਅਦ ਵੀ ਮੁਆਵਜ਼ਾ ਨਾ ਮਿਲਣ ਦੇ ਮਾਮਲੇ ’ਤੇ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ’ਤੇ ਵਰ੍ਹਦਿਆ ਕਿਹਾ ਕਿ ਪੀੜਤ ਕਿਸਾਨ ਨੂੰ ਬਣਦਾ ਮੁਅਵਜ਼ਾ ਦਿੱਤਾ ਜਾਏ। ਰਾਜ ਮੰਤਰੀ ਨੇ ਕਿਹਾ ਕਿ ਸਰਕਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਕੰਮ ਕਰ ਰਹੀ ਹੈ। ਜ਼ਿਲ੍ਹੇ ਵਿੱਚ ਵੱਧ ਰਹੇ ਨਸ਼ਿਆਂ ਸਬੰਧੀ ਸੁਆਲ ਦੇ ਜੁਆਬ ਵਿੱਚ ਜਿਥੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਨਸ਼ਿਆਂ ਨੂੰ ਰੋਕਣ ਲਈ ਗੰਭੀਰ ਹੈ ਉਥੇ ਹੀ ਉਨ੍ਹਾਂ ਨੇ ਐੱਸਪੀ ਨੂੰ ਤਾੜਨਾ ਕਰਦਿਆਂ ਕਿਹਾ ਕਿ ਇਹ ਗੱਲ ਉਨ੍ਹਾਂ ਨੂੰ ਅਗਲੀ ਮੀਟਿੰਗ ਵਿੱਚ ਨਾ ਸੁਣਨੀ ਪਵੇ।

Advertisement

Advertisement