ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਵਰੇਜ ਦੇ ਪਾਣੀ ਤੋਂ ਔਖੇ ਲੋਕਾਂ ਵੱਲੋਂ ਕੌਂਸਲ ਦਫ਼ਤਰ ਵਿੱਚ ਹੰਗਾਮਾ

07:18 AM Jul 02, 2024 IST
ਨਗਰ ਕੌਂਸਲ ਦਫ਼ਤਰ ਵਿੱਚ ਜੇਈ ਗੁਰਜੰਟ ਸਿੰਘ ਨਾਲ ਗੱਲਬਾਤ ਕਰਦੇ ਹੋਏ ਨਗਰ ਵਾਸੀ।

ਪਵਨ ਗੋਇਲ
ਭੁੱਚੋ ਮੰਡੀ, 1 ਜੁਲਾਈ
ਪਿਛਲੇ ਲੰਮੇ ਸਮੇਂ ਤੋਂ ਗਲੀਆਂ ਵਿੱਚ ਸੀਵਰੇਜ ਦਾ ਗੰਦਾ ਪਾਣੀ ਭਰੇ ਰਹਿਣ ਤੋਂ ਭੜਕੇ ਗੁਰੂ ਅਰਜਨ ਦੇਵ ਨਗਰ ਦੇ ਵਾਸੀਆਂ ਨੇ ਇਕੱਠੇ ਹੋ ਕੇ ਨਗਰ ਕੌਂਸਲ ਦੇ ਦਫ਼ਤਰ ਵਿੱਚ ਹੰਗਾਮਾ ਕੀਤਾ ਅਤੇ ਨਗਰ ਕੌਂਸਲ ਦੇ ਪ੍ਰਧਾਨ ਜੋਨੀ ਬਾਂਸਲ ਨੂੰ ਮੰਗ ਪੱਤਰ ਦੇ ਕੇ ਇਸ ਸਮੱਸਿਆ ਨੂੰ ਜਲਦੀ ਤੇ ਸਥਾਈ ਤੌਰ ’ਤੇ ਹੱਲ ਕਰਨ ਦੀ ਮੰਗ ਕੀਤੀ। ਪ੍ਰਧਾਨ ਜੋਨੀ ਬਾਂਸਲ ਨੇ ਕਥਿੱਤ ਢਿੱਲ ਵਰਤਣ ’ਤੇ ਜੇਈ ਗੁਰਜੰਟ ਸਿੰਘ ਅਤੇ ਸਬੰਧਤ ਅਧਿਕਾਰੀਆਂ ਦੀ ਚੰਗੀ ਝਾੜਝੰਬ ਕੀਤੀ ਅਤੇ ਮਸਲੇ ਨੂੰ ਜਲਦੀ ਹੱਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨਗਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਸਮੱਸਿਆ ਦਾ ਕੋਲ ਖੜ੍ਹ ਕੇ ਇੱਕ ਮਹੀਨੇ ਵਿੱਚ ਪੱਕਾ ਹੱਲ ਕਰਵਾ ਦੇਣਗੇ। ਇਸ ਮੌਕੇ ਨਗਰ ਕੌਂਸਲ ਦੀ ਮੀਤ ਪ੍ਰਧਾਨ ਪ੍ਰਕਾਸ਼ ਕੌਰ ਦੇ ਪਤੀ ਆਤਮਾ ਸਿੰਘ ਨੇ ਜੇਈ ਗੁਰਜੰਟ ਸਿੰਘ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਜੇਈ ਨੂੰ ਕਈ ਵਾਰ ਇਸ ਮਸਲੇ ਦੇ ਹੱਲ ਲਈ ਆਖ ਚੁੱਕੇ ਹਨ, ਪਰ ਉਨ੍ਹਾਂ ਨੇ ਕੋਈ ਗੌਰ ਨਹੀਂ ਕੀਤੀ।
ਇਸ ਮੌਕੇ ਨਗਰ ਵਾਸੀ ਡਾ. ਗੁਰਦੀਪ ਸਿੰਘ, ਜਗਜੀਤ ਸਿੰਘ, ਕਰਮ ਸਿੰਘ, ਪ੍ਰਿਤਪਾਲ ਸਿੰਘ, ਅਮਰਜੀਤ ਸਿੰਘ ਅਤੇ ਸੁਖਪਾਲ ਸਿੰਘ ਨੇ ਕਿਹਾ ਕਿ ਗਲੀਆਂ ਵਿੱਚ ਗੰਦਾ ਪਾਣੀ ਭਰਿਆ ਰਹਿੰਦਾ ਹੈ। ਨਗਰ ਵਾਸੀਆਂ ਨੂੰ ਆਪਣੇ ਘਰਾਂ ਵਿੱਚ ਆਉਣ ਜਾਣ ਲਈ ਗੰਦੇ ਪਾਣੀ ਵਿੱਚੋਂ ਲੰਘਣਾ ਪੈਂਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਸਮੱਸਿਆ ਹੱਲ ਨਾ ਕੀਤੀ ਗਈ ਤਾਂ ਉਹ ਨਗਰ ਕੌਂਸਲ ਦੇ ਦਫ਼ਤਰ ਅੱਗੇ ਧਰਨਾ ਲਗਾਉਣਗੇ ਅਤੇ ਗੰਦੇ ਪਾਣੀ ਦੇ ਲਿਫ਼ਾਫੇ ਸੁੱਟ ਕੇ ਰੋਸ ਪ੍ਰਦਰਸ਼ਨ ਕਰਨਗੇ। ਕਾਰਜ ਸਾਧਕ ਅਫ਼ਸਰ ਨਰਿੰਦਰ ਕੁਮਾਰ ਨੇ ਕਿਹਾ ਕਿ ਪੂਰੇ ਸੀਵਰੇਜ ਸਿਸਟਮ ਦੀ ਬਰੀਕੀ ਨਾਲ ਸਫਾਈ ਹੋਣ ਵਾਲੀ ਹੈ। ਇਸ ਕੰਮ ਲਈ ਵੱਡੀ ਮਸ਼ੀਨ ਮੰਗਵਾਈ ਹੋਈ ਹੈ ਤੇ ਇੱਕ ਮਹੀਨੇ ਵਿੱਚ ਸਮੱਸਿਆ ਹੱਲ ਹੋ ਜਾਵੇਗੀ। ਜੇਈ ਗੁਰਜੰਟ ਸਿੰਘ ਨੇ ਕਿਹਾ ਕਿ ਸੀਵਰੇਜ ਦੀ ਸਫ਼ਾਈ ਕਰਵਾ ਦਿੱਤੀ ਗਈ ਸੀ, ਪਰ ਹੁਣ ਸੀਵਰੇਜ ਵਿੱਚ ਭਰੀ ਗਾਰ ਕੱਢਣ ਲਈ ਵੱਡੀ ਮਸ਼ੀਨ ਦੀ ਜ਼ਰੂਰਤ ਹੈ।

Advertisement

Advertisement
Advertisement