ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇਲਾਜ ਦੌਰਾਨ ਔਰਤ ਦੀ ਮੌਤ ਮਗਰੋਂ ਹਸਪਤਾਲ ਵਿੱਚ ਹੰਗਾਮਾ

07:52 AM May 18, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਮਈ
ਮੰਗੋਲਪੁਰੀ ਦੇ ਸੰਜੈ ਗਾਂਧੀ ਹਸਪਤਾਲ ’ਚ ਅੱਜ ਸਵੇਰੇ ਇਲਾਜ ਦੌਰਾਨ ਔਰਤ ਦੀ ਮੌਤ ਹੋਣ ਤੋਂ ਬਾਅਦ ਉਸ ਦੇ ਰਿਸ਼ਤੇਦਾਰਾਂ ਨੇ ਹਸਪਤਾਲ ਦੇ ਬਾਹਰ ਹੰਗਾਮਾ ਕਰ ਦਿੱਤਾ। ਰਿਸ਼ਤੇਦਾਰ ਦਾ ਦੋਸ਼ ਹੈ ਕਿ ਔਰਤ ਦੀ ਨਾਰਮਲ ਡਿਲੀਵਰੀ ਹੋਣ ਤੋਂ ਬਾਅਦ ਡਾਕਟਰ ਨੇ ਮਰੀਜ਼ ਅਤੇ ਉਸ ਦੇ ਰਿਸ਼ਤੇਦਾਰਾਂ ਦੀ ਇਜਾਜ਼ਤ ਤੋਂ ਬਿਨਾਂ ਔਰਤ ’ਤੇ ਕਾਪਰ ਟੀ ਲਗਾ ਦਿੱਤਾ ਜਿਸ ਤੋਂ ਬਾਅਦ ਜ਼ਿਆਦਾ ਖੂਨ ਵਹਿਣ ਕਾਰਨ ਔਰਤ ਨੂੰ ਆਈਸੀਯੂ ’ਚ ਭੇਜਣ ਪਿਆ। ਜਦੋਂ ਹਾਲਤ ਨਾ ਸੁਧਰੀ ਤਾਂ ਡਾਕਟਰ ਨੇ ਸਰਜਰੀ ਕਰਕੇ ਬੱਚੇਦਾਨੀ ਕੱਢ ਦਿੱਤੀ। ਮੌਕੇ ’ਤੇ ਪਹੁੰਚੀ ਪੁਲੀਸ ਨੇ ਲਾਸ਼ ਕਬਜ਼ੇ ’ਚ ਲੈ ਕੇ ਸੰਜੈ ਗਾਂਧੀ ਹਸਪਤਾਲ ਦੀ ਮੋਰਚਰੀ ’ਚ ਰਖਵਾਈ ਹੈ। ਰਿਸ਼ਤੇਦਾਰ ਹੁਣ ਮੈਡੀਕਲ ਬੋਰਡ ਬਣਾ ਕੇ ਬੋਰਡ ਦੀ ਨਿਗਰਾਨੀ ਹੇਠ ਪੋਸਟਮਾਰਟਮ ਕਰਵਾਉਣ ਦੀ ਮੰਗ ਕਰ ਰਹੇ ਹਨ। ਇਸ ਮਾਮਲੇ ਸਬੰਧੀ ਹਸਪਤਾਲ ਪ੍ਰਸ਼ਾਸਨ ਤੋਂ ਉਨ੍ਹਾਂ ਦਾ ਪੱਖ ਲੈਣ ਦੀ ਕਈ ਵਾਰ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਜਾਣਕਾਰੀ ਅਨੁਸਾਰ 34 ਸਾਲਾ ਸ਼ਬਨਮ ਆਪਣੇ ਪਤੀ ਅਤੇ ਤਿੰਨ ਬੱਚਿਆਂ ਨਾਲ ਐੱਫ-7 ਬਲਾਕ ਸੁਲਤਾਨਪੁਰੀ ’ਚ ਰਹਿੰਦੀ ਸੀ।

Advertisement

Advertisement
Advertisement