ਕਮਿਊਨਿਸਟ ਪਾਰਟੀ ਵੱਲੋਂ ਡੀਸੀ ਦਫ਼ਤਰ ਅੱਗੇ ਰੈਲੀ ਅੱਜ
08:45 AM Nov 29, 2024 IST
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 28 ਨਵੰਬਰ
ਭਾਰਤੀ ਕਮਿਊਨਿਸਟ ਪਾਰਟੀ ਵਲੋਂ ਭਲਕੇ 29 ਨਵੰਬਰ ਨੂੰ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਵਿਸ਼ਾਲ ਰੈਲੀ ਹੋ ਰਹੀ ਹੈ ਜਿਸ ਵਿਚ ਸੀਪੀਆਈ ਦੇ ਕੇਂਦਰੀ ਸਕੱਤਰੇਤ ਮੈਂਬਰ ਡਾਕਟਰ ਗਰੀਸ਼ ਸ਼ਰਮਾ ਅਤੇ ਡਾਕਟਰ ਬੀਐਸ ਕਾਂਗੋ, ਸੀਪੀਆਈ ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਅਤੇ ਨਿਰਮਲ ਸਿੰਘ ਧਾਲੀਵਾਲ, ਬਲਦੇਵ ਸਿੰਘ ਨਿਹਾਲਗੜ੍ਹ ਅਤੇ ਕਸ਼ਮੀਰ ਸਿੰਘ ਗਦਾਈਆ ਸਾਰੇ ਸੂਬਾ ਸਕੱਤਰੇਤ ਮੈਂਬਰ ਤੋਂ ਇਲਾਵਾ ਸੀਪੀਆਈ ਦੀ ਸੂਬਾ ਕੌਂਸਲ ਦੇ ਮੈਂਬਰ ਅਤੇ ਜ਼ਿਲ੍ਹਾ ਸੈਕਟਰੀ ਸੰਬੋਧਨ ਕਰਨਗੇ। ਰੈਲੀ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਸਾਥੀ ਜਗਦੇਵ ਸਿੰਘ ਬਾਹੀਆ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਉਚੇਚੇ ਤੌਰ ’ਤੇ ਸਾਥੀ ਬਲਦੇਵ ਸਿੰਘ ਨਿਹਾਲਗੜ੍ਹ ਮੈਂਬਰ ਸੂਬਾ ਸਕੱਤਰੇਤ ਸ਼ਮਿਲ ਹੋਏ।
Advertisement
Advertisement