ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਮਿਊਨਿਸਟ ਪਾਰਟੀ ਵੱਲੋਂ ਭਾਜਪਾ ਨੂੰ ਸੱਤਾ ’ਚੋਂ ਬਾਹਰ ਕਰਨ ਦਾ ਸੱਦਾ

08:34 AM Jan 16, 2024 IST
ਤਖਤੂਪੁਰਾ ਵਿੱਚ ਕਮਿਊਨਿਸਟ ਪਾਰਟੀ ਦੀ ਕਾਨਫਰੰਸ ਵਿੱਚ ਲੋਕਾਂ ਦਾ ਇਕੱਠ।

ਪੱਤਰ ਪ੍ਰੇਰਕ
ਨਿਹਾਲ ਸਿੰਘ ਵਾਲਾ, 15 ਜਨਵਰੀ
ਤਖਤੂਪੁਰਾ ਵਿੱਚ ਭਾਰਤੀ ਕਮਿਊਨਿਸਟ ਪਾਰਟੀ ਦੀ ਸਿਆਸੀ ਕਾਨਫਰੰਸ ਮੌਕੇ ਕਾਮਰੇਡ ਜੋਗਿੰਦਰ ਸਿੰਘ ਤਖਤੂਪੁਰਾ, ਕਾਮਰੇਡ ਸਤਵੰਤ ਸਿੰਘ ਖੋਟੇ ਅਤੇ ਕਾਮਰੇਡ ਸ਼ੇਰ ਸਿੰਘ ਦੌਲਤਪੁਰਾ ਨੇ ਸਾਰੀਆਂ ਸਿਆਸੀ ਧਿਰਾਂ ਨੂੰ ਗੱਠਜੋੜ ਕਰ ਕੇ ਭਾਜਪਾ ਨੂੰ ਸੱਤਾ ’ਚੋਂ ਬਾਹਰ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਅੰਦਰ ਭਾਜਪਾ ਵੱਲੋਂ ਲੋਕਾਂ ਦੀ ਭਾਈਚਾਰਕ ਸਾਂਝ ਤੋੜਨ ਦੀਆਂ ਸਾਜ਼ਿਸਾਂ ਰਚੀਆਂ ਜਾ ਰਹੀਆਂ ਹਨ। ਲੋਕ ਵਿਰੋਧੀ ਨੀਤੀਆਂ ਰਾਹੀਂ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ ਅਤੇ ਕਾਰਪੋਰੇਟਾਂ ਦੇ ਖ਼ਜ਼ਾਨੇ ਭਰੇ ਜਾ ਰਹੇ ਹਨ। ਇਸੇ ਤਰ੍ਹਾਂ ਪੰਜਾਬ ਸਰਕਾਰ ਵਲੋਂ ਜੁਮਲੇਬਾਜ਼ੀ ਕਰਦਿਆਂ ਲੁਕਵੇਂ ਢੰਗ ਨਾਲ ਕੰਮ ਦੇ ਘੰਟੇ 8 ਤੋਂ 12 ਕੀਤੇ ਜਾ ਰਹੇ ਹਨ ਅਤੇ ਕਾਰਪੋਰੇਟਾਂ ਲਈ ਕਾਮਿਆਂ ਨੂੰ ਲੁੱਟਣ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਕਰਮਵੀਰ ਕੌਰ ਬੱਧਨੀ, ਹਰਭਜਨ ਸਿੰਘ ਬਿਲਾਸਪੁਰ, ਡਾ. ਇੰਦਰਵੀਰ ਗਿੱਲ, ਜਗਸੀਰ ਸਿੰਘ ਧੂੜਕੋਟ ਤੇ ਹੋਰਾਂ ਨੇ ਵੀ ਸੰਬੋਧਨ ਕੀਤਾ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਕਾਮਰੇਡ ਗੁਰਦਿੱਤ ਸਿੰਘ ਦੀਨਾ ਨੇ ਨਿਭਾਈ। ਇਸ ਦੌਰਾਨ ਇਪਟਾ ਮੋਗਾ, ਇਨਕਲਾਬੀ ਕਵੀਸ਼ਰੀ ਜਥਾ ਰਸੂਲਪੁਰ ਅਤੇ ਇਕਬਾਲ ਸਿੰਘ ਭਾਗੀਕੇ ਦੇ ਜਥਿਆਂ ਨੇ ਇਨਕਲਾਬੀ ਗੀਤ ਤੇ ਕਵਿਤਾਵਾਂ ਸੁਣਾਈਆਂ।

Advertisement

Advertisement
Advertisement