ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ

07:20 AM Apr 18, 2024 IST
ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਫੋਟੋ: ਸੱਤੀ

ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 17 ਅਪਰੈਲ
ਸਥਾਨਕ ਜ਼ੋਨਲ ਦਫ਼ਤਰ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ-ਬਰਨਾਲਾ-ਮਾਲੇਰਕੋਟਲਾ ਜ਼ੋਨ ਵੱਲੋਂ ਸਕੂਲੀ ਲੜਕਿਆਂ ਦੇ ਦਸਤਾਰ ਸਜਾਉਣ ਅਤੇ ਲੜਕੀਆਂ ਦੇ ਦੁਮਾਲਾ ਸਜਾਉਣ ਮੁਕਾਬਲੇ ਕਰਵਾਏ ਗਏ। ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ, ਸੁਰਿੰਦਰ ਪਾਲ ਸਿੰਘ ਐਡੀਸ਼ਨਲ ਚੀਫ਼ ਸਕੱਤਰ, ਕੁਲਵੰਤ ਸਿੰਘ ਨਾਗਰੀ ਜ਼ੋਨਲ ਸਕੱਤਰ, ਪ੍ਰੋ. ਨਰਿੰਦਰ ਸਿੰਘ ਐਡੀਸ਼ਨਲ ਜ਼ੋਨਲ ਸਕੱਤਰ ਅਕਾਦਮਿਕ ਖੇਤਰ, ਅਜਮੇਰ ਸਿੰਘ ਡਿਪਟੀ ਡਾਇਰੈਕਟਰ, ਗੁਰਮੇਲ ਸਿੰਘ ਵਿੱਤ ਸਕੱਤਰ ਅਤੇ ਬਾਬਾ ਸੁਖਦੇਵ ਸਿੰਘ ਸਿਧਾਣਾ ਸਾਹਿਬ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿੱਚ ਬਰਨਾਲਾ, ਮਾਲੇਰਕੋਟਲਾ, ਅਹਿਮਦਗੜ੍ਹ, ਸੰਗਰੂਰ, ਮਸਤੂਆਣਾ, ਬਹਾਦਰਪੁਰ ਅਤੇ ਮਸਤੂਆਣਾ ਦਸਤਾਰ ਕਲੱਬ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਸਥਾਪਿਤ ਦਸਤਾਰ ਸਿਖਲਾਈ ਕੇਂਦਰਾਂ ਦੇ ਬੱਚਿਆਂ ਨੇ ਭਾਗ ਲਿਆ। ਇਸ ਮਗਰੋਂ ਦਸਤਾਰ ਚੇਤਨਾ ਮਾਰਚ ਕੀਤਾ ਗਿਆ। ਭਾਈ ਮਲਕੀਤ ਸਿੰਘ ਚੰਗਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਵੱਖ ਵੱਖ ਗਰੁੱਪਾਂ ਦੇ ਜੇਤੂ ਵਿਦਿਆਰਥੀਆਂ ਨੂੰ ਦਸਤਾਰਾਂ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

Advertisement

Advertisement
Advertisement