ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਆਵਜ਼ਾ ਰਾਸ਼ੀ: ਅਧਿਆਪਕ ਜਥੇਬੰਦੀਆਂ ਨੇ ਪ੍ਰਿੰਸੀਪਲ ਦੇ ਹੱਕ ’ਚ ਸੰਘਰਸ਼ ਵਿੱਢਿਆ

07:04 AM Jul 02, 2024 IST

ਮਹਿੰਦਰ ਸਿੰਘ ਰੱਤੀਆਂ
ਮੋਗਾ, 1 ਜੁਲਾਈ
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿੱਚ ਚਾਰ ਦਿਨ ਪਹਿਲਾਂ ਜਲਘਰ ਸਾਫ਼ ਕਰਦਿਆਂ ਇੱਕ ਠੇਕਾ ਕਾਮੇ ਦੀ ਭੇਤ-ਭਰੀ ਹਾਲਤ ਵਿੱਚ ਹੋਈ ਮੌਤ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਪੁਲੀਸ ਵੱਲੋਂ ਕਥਿਤ ਧੱਕੇਸ਼ਾਹੀ ਕਰ ਕੇ ਪੀੜਤ ਪਰਿਵਾਰ ਨੂੰ ਸਕੂਲ ਦੀ ਕਾਰਜਕਾਰੀ ਪ੍ਰਿੰਸੀਪਲ ਕਿਰਨਪਾਲ ਕੌਰ ਤੋਂ ਨਿੱਜੀ ਤੌਰ ਉੱਤੇ ਦਿਵਾਈ ਗਈ ਚਾਰ ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਖ਼ਿਲਾਫ਼ ਅਧਿਆਪਕ ਜਥੇਬੰਦੀਆਂ ਨੇ ਸੰਘਰਸ਼ ਸ਼ੁਰੂ ਕਰ ਦਿੱਤਾ ਹੈ।
ਇਸ ਸਬੰਧੀ ਡੀਟੀਐੱਫ ਸੂਬਾ ਪ੍ਰਧਾਨ ਦਿਗ ਵਿਜੇਪਾਲ ਸ਼ਰਮਾ, ਮਾਸਟਰ ਕਾਡਰ ਯੂਨੀਅਨ ਸੂਬਾ ਆਗੂ ਬਲਜਿੰਦਰ ਸਿੰਘ ਧਾਲੀਵਾਲ, ਬੀ.ਐੱਡ ਅਧਿਆਪਕ ਫਰੰਟ ਪੰਜਾਬ ਦੇ ਆਗੂ ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਸਕੱਤਰ ਹਰਭਗਵਾਨ ਸਿੰਘ, ਜੱਜਪਾਲ ਸਿੰਘ ਬਾਜੇਕੇ ਜ਼ਿਲ੍ਹਾ ਪ੍ਰਧਾਨ ਜੀਟੀਯੂ, ਸੁਰਜੀਤ ਸਮਰਾਟ ਜ਼ਿਲ੍ਹਾ ਪ੍ਰਧਾਨ ਐਲੀਮੈਂਟਰੀ ਟੀਚਰ ਯੂਨੀਅਨ, ਲੈਕਚਰਾਰ ਯੂਨੀਅਨ ਤੋਂ ਜਗਤਾਰ ਸਿੰਘ ਸੈਦੋਕੇ ਨੇ ਦੱਸਿਆ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਮੁਖੀ ਕਿਰਨਪਾਲ ਕੌਰ ਨੂੰ ਇਨਸਾਫ਼ ਦਿਵਾਉਣ ਲਈ ਸਕੂਲ ਅੱਗੇ ਧਰਨਾ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਦਿਨੀਂ ਸਕੂਲ ਵਿੱਚ ਹੋਈ ਘਟਨਾ ਤੋਂ ਬਾਅਦ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸਕੂਲ ਮੁਖੀ ਕਿਰਨਪਾਲ ਕੌਰ ਨੂੰ ਜਬਰੀ ਡਰਾ-ਧਮਕਾ ਕੇ ਜਬਰੀ 4 ਲੱਖ ਰੁਪਏ ਉਗਰਾਹ ਕੇ ਪੀੜਤ ਪਰਿਵਾਰ ਨੂੰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਉਹ ਪੀੜਤ ਪਰਿਵਾਰ ਨੂੰ ਮੁਆਵਜ਼ਾ ਦੇਣ ਦੇ ਹੱਕ ਵਿੱਚ ਹਨ, ਪਰ ਇਹ ਮੁਆਵਜ਼ਾ ਪ੍ਰਸ਼ਾਸਨ ਵੱਲੋਂ ਦੇਣਾ ਬਣਦਾ ਸੀ, ਨਾ ਕਿ ਸਕੂਲ ਮੁਖੀ ਤੋਂ ਧੱਕੇ ਨਾਲ ਉਗਰਾਉਣਾ ਚਾਹੀਦਾ। ਜੇਕਰ ਪ੍ਰਿੰਸੀਪਲ ਦਰਜਾ ਚਾਰ ਕਾਮਿਆਂ ਤੋਂ ਨਿੱਜੀ ਕੰਮ ਕਰਵਾ ਰਹੀ ਹੁੰਦੀ ਤਾਂ ਹੀ ਉਹ ਜ਼ਿੰਮੇਵਾਰ ਸੀ।
ਇਸ ਦੌਰਾਨ ਕੋਟ ਈਸੇ ਖਾਂ ਦੇ ਨਾਇਬ ਤਹਿਸੀਲਦਾਰ ਗੁਰਤੇਜ ਸਿੰਘ ਗਿੱਲ ਵੱਲੋਂ ਮੀਟਿੰਗ ਲਈ ਸੱਦੀ ਪੰਜ ਮੈਂਬਰੀ ਕਮੇਟੀ ਡੀਸੀ ਮੋਗਾ ਨੂੰ ਮਿਲਣ ਲਈ ਗਈ। ਮੀਟਿੰਗ ਦੌਰਾਨ ਡੀਸੀ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਦੋ ਮਹੀਨੇ ਵਿੱਚ ਪੰਜਾਬ ਸਰਕਾਰ ਵੱਲੋਂ ਰਾਸ਼ੀ ਮੰਗਵਾ ਕੇ ਪੀੜਤ ਪ੍ਰਿੰਸੀਪਲ ਕਿਰਨਪਾਲ ਕੌਰ ਦੇ ਨੁਕਸਾਨ ਦੀ ਭਰਪਾਈ ਕਰਵਾਈ ਜਾਵੇਗੀ।
ਇਸ ਸਬੰਧੀ ਪੰਜ ਮੈਂਬਰੀ ਕਮੇਟੀ ਵੱਲੋਂ ਮੀਟਿੰਗ ਤੋਂ ਬਾਅਦ ਧਰਨੇ ਵਿੱਚ ਆ ਕੇ ਫ਼ੈਸਲਾ ਕੀਤਾ ਗਿਆ ਕਿ ਜੇਕਰ ਡਿਪਟੀ ਕਮਿਸ਼ਨਰ ਵੱਲੋਂ ਅਗਲੇਰੀ ਕਾਰਵਾਈ ਸਬੰਧੀ ਪੱਤਰ ਜਾਰੀ ਨਾ ਕੀਤਾ ਗਿਆ ਤਾਂ 10 ਜੁਲਾਈ ਨੂੰ ਅਧਿਆਪਕ ਜਥੇਬੰਦੀਆਂ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ।

Advertisement

Advertisement
Advertisement