ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਆਵਜ਼ਾ: ਮੰਗਾਂ ਮੰਨਣ ਦੇ ਭਰੋਸੇ ਮਗਰੋਂ ਕਿਸਾਨਾਂ ਦਾ ਧਰਨਾ ਮੁਲਤਵੀ

10:50 AM Jul 03, 2023 IST
ਪਿੰਡ ਭੁੱਚੋ ਖੁਰਦ ਵਿੱਚ ਕਿਸਾਨਾਂ ਦੀ ਸਟੇਜ ਤੋਂ ਮੰਗਾਂ ਮੰਨਣ ਦਾ ਭਰੋਸਾ ਦਿੰਦੇ ਹੋਏ ਬਠਿੰਡਾ ਦੇ ਏਡੀਸੀ ਰਾਹੁਲ। -ਫੋਟੋ: ਪਵਨ ਗੋਇਲ

ਪੱਤਰ ਪ੍ਰੇਰਕ
ਭੁੱਚੋ ਮੰਡੀ, 2 ਜੁਲਾਈ
ਪੁਲੀਸ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਕੱਲ੍ਹ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਕਿਸਾਨਾਂ ਵੱਲੋਂ ਕੌਮੀ ਮਾਰਗ ’ਤੇ ਆਵਾਜਾਈ ਠੱਪ ਕਰਨ ਦਾ ਪ੍ਰੋਗਰਾਮ ਉਸ ਵੇਲੇ ਮੁਲਤਵੀ ਕਰ ਦਿੱਤਾ ਗਿਆ, ਜਦੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕਰਕੇ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਅਤੇ ਲਾਠੀਚਾਰਜ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਕੀਤੇ ਜਾਣ ਦਾ ਭਰੋਸਾ ਦਿੱਤਾ। ਜਾਣਕਾਰੀ ਅਨੁਸਾਰ ਕੌਮੀ ਮਾਰਗ ਜਾਮ ਕਰਨ ਲਈ ਅੱਜ ਵੱਡੀ ਗਿਣਤੀ ਕਿਸਾਨ ਪਿੰਡ ਭੁੱਚੋ ਖੁਰਦ ਦੇ ਪਿੱਪਲਸਰ ਗੁਰਦੁਆਰੇ ਵਿੱਚ ਇਕੱਠੇ ਹੋਏ ਸਨ। ਭਾਕਿਯੂ ਉਗਰਾਹਾਂ ਦੇ ਸੂਬਾਈ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਲਾਠੀਚਾਰਜ ਕਰਨ, ਕਿਸਾਨਾਂ ਦੇ ਵਾਹਨਾਂ ਦੇ ਸ਼ੀਸ਼ੇ ਭੰਨ੍ਹਣ ਅਤੇ ਆਗੂ ਹਰਿੰਦਰ ਬਿੰਦੂ ਦਾ ਮੋਬਾਈਲ ਫੋਨ ਖੋਹਣ ਦੀ ਸਖ਼ਤ ਨਿਖੇਧੀ ਕੀਤੀ।
ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਵੱਲੋਂ ਕੌਮੀ ਮਾਰਗ ਜਾਮ ਕਰਨ ਤੋਂ ਪਹਿਲਾਂ ਹੀ ਡੀਸੀ ਬਠਿੰਡਾ ਦੀ ਕੋਠੀ ਵਿੱਚ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮਗਰੋਂ ਮੀਟਿੰਗ ਵਿੱਚ ਲੲੇ ਗਏ ਫ਼ੈਸਲੇ ਬਠਿੰਡਾ ਦੇ ਏਡੀਸੀ ਰਾਹੁਲ ਤੇ ਫੂਲ ਦੇ ਐੱਸਡੀਐੱਮ ਓਮ ਪ੍ਰਕਾਸ਼ ਨੇ ਪਿੰਡ ਭੁੱਚੋ ਖੁਰਦ ਦੇ ਗੁਰਦੁਆਰੇ ਵਿੱਚ ਇਕੱਠ ਨੂੰ ਸਟੇਜ ਤੋਂ ਪੜ੍ਹ ਕੇ ਸੁਣਾਏ। ਉਨ੍ਹਾਂ ਐਲਾਨ ਕੀਤਾ ਕਿ ਕਿਸਾਨਾਂ ਦਾ ਮੁਆਵਜ਼ਾ 3 ਜੁਲਾਈ ਨੂੰ ਐੱਸਡੀਐੱਮ ਦੇ ਖਾਤੇ ਵਿੱਚ ਪਾ ਦਿੱਤਾ ਜਾਵੇਗਾ ਤੇ 4 ਜੁਲਾਈ ਤੋਂ ਪਿੰਡ ਗਿੱਦੜ ਦੇ ਕਿਸਾਂਨਾ ਦੇ ਖਾਤਿਆਂ ਵਿੱਚ ਇਹ ਰਕਮ ਪਾਉਣ ਦਾ ਅਮਲ ਆਰੰਭ ਦਿੱਤਾ ਜਾਵੇਗਾ। ਇਸ ਤੋਂ ਬਿਨਾਂ ਲਾਠੀਚਾਰਜ ਦੌਰਾਨ ਨੁਕਸਾਨੇ ਵਾਹਨਾਂ ਦੀ ਭਰਪਾਈ ਕੀਤੀ ਜਾਵੇਗੀ, ਮੋਬਾਈਲ ਵਾਪਸ ਕੀਤਾ ਜਾਵੇਗਾ ਤੇ ਭੰਨਤੋੜ ਕਰਨ ਵਾਲੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਹ ਫ਼ੈਸਲੇ ਇੰਨਬਿੰਨ ਲਾਗੂ ਨਾ ਕੀਤੇ ਗਏ ਤਾਂ ਸੰਘਰਸ਼ ਮੁੜ ਆਰੰਭਿਆ ਜਾਵੇਗਾ।

Advertisement

Advertisement
Tags :
ਕਿਸਾਨਾਂਧਰਨਾਭਰੋਸੇਮਗਰੋਂਮੰਗਾਂਮੰਨਣਮੁਆਵਜ਼ਾਮੁਲਤਵੀ
Advertisement