ਮਜ਼ਦੂਰਾਂ ਦੇ ਪਰਿਵਾਰਾਂ ਲਈ ਮੁਆਵਜ਼ਾ ਮੰਗਿਆ
ਪੱਤਰ ਪ੍ਰੇਰਕ
ਗੁਰੂਹਰਸਹਾਏ, 1 ਫਰਵਰੀ
ਸੜਕ ਹਾਦਸੇ ਵਿੱਚ ਮਾਰੇ ਗਏ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਪੰਜਾਬ ਇਕਾਈਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਸਕੱਤਰ ਚਰਨਜੀਤ ਸਿੰਘ ਛਾਂਗਾ ਰਾਏ, ਸੂਬਾ ਪ੍ਰਧਾਨ ਕਰਮਵੀਰ ਕੌਰ ਬਦਨੀ, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਧਰਮੂ ਵਾਲਾ, ਮੀਤ ਪ੍ਰਧਾਨ ਸੁਖਵਿੰਦਰ ਸਿੰਘ ਮਲੋਟ ਨੇ ਕਿਹਾ ਕਿ ਮਜ਼ਦੂਰਾਂ ਨਾਲ ਅਜਿਹਾ ਹਾਦਸਾ ਪਰਿਵਾਰਾਂ ਲਈ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਹੈ। ਆਗੂਆਂ ਨੇ ਸਰਕਾਰ ਦੀ 2-2 ਲੱਖ ਦੀ ਆਰਥਿਕ ਸਹਾਇਤਾ ਨੂੰ ਨਿਗੂਣਾ ਕਰਾਰ ਦਿੰਦਿਆਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਘੱਟੋ ਘੱਟ 50-50 ਲੱਖ ਰੁਪਏ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਰਾਸ਼ੀ ਦਿੱਤੀ ਜਾਵੇ। ਇਸ ਮੌਕੇ ਸਰਬ ਭਾਰਤ ਨੌਜਵਾਨ ਸਭਾ ਦੇ ਸਾਬਕਾ ਪ੍ਰਧਾਨ ਪਰਮਜੀਤ ਢਾਬਾਂ, ਸੂਬਾਈ ਆਗੂ ਜਗਵਿੰਦਰ ਕਾਕਾ, ਹਰਮੇਲ ਸਿੰਘ ਉਬਾ, ਗੁਰਜੀਤ ਕੌਰ ਸਰਦੂਲ ਗੜ੍ਹ, ਨਵਜੀਤ ਸਿੰਘ ਸੰਗਰੂਰ, ਅਤੇ ਰਾਹੁਲ ਕੁਮਾਰ ਅਤੇ ਗੁਰਜੰਟ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਇਸ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।